10 ਮਈ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਸੰਜੀਵ ਅਰੋੜਾ (sanjeev arora) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਨੂੰ ਛਾਪੇਮਾਰੀ ਦੌਰਾਨ ਉਹ ਚੰਡੀਗੜ੍ਹ ਦੇ ਸੈਕਟਰ 2 ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਨ।
ਮਿਲੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਗੁਰੂਗ੍ਰਾਮ ਸੈਸ਼ਨ ਕੋਰਟ ਨੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਸੱਤ ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੇਰ ਰਾਤ, ਈਡੀ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ 10 ਦਿਨਾਂ ਦਾ ਰਿਮਾਂਡ ਮੰਗਿਆ। ਅਰੋੜਾ ਨੂੰ ਸ਼ਨੀਵਾਰ ਸਵੇਰੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਚੱਲ ਰਹੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
Read More: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਟੀਮ ਲੈ ਕੇ ਜਾ ਰਹੀ ਦਿੱਲੀ




