Yuvraj Singh's dialogue

ਯੋਗਰਾਜ ਸਿੰਘ ਖ਼ਿਲਾਫ FIR ਦਰਜ, ਪੰਜਾਬ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

ਚੰਡੀਗੜ੍ਹ, 15 ਮਈ 2026: Yograj Singh’s dialogue: ਚੰਡੀਗੜ੍ਹ ‘ਚ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵਿਰੁੱਧ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਦੇ ਦੋ ਵਕੀਲਾਂ ਨੇ ਉਨ੍ਹਾਂ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ। ਵਕੀਲਾਂ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਦਾ ਹਵਾਲਾ ਦਿੰਦੇ ਹੋਏ ਸ਼ਿਕਾਇਤ ਦਾ ਆਧਾਰ ਬਣਾਇਆ ਹੈ।

ਉਨ੍ਹਾਂ ਦਾ ਦੋਸ਼ ਹੈ ਕਿ ਵੀਡੀਓ ‘ਚ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ |ਸ਼ਿਕਾਇਤਕਰਤਾਵਾਂ ਨੇ ਐਸਐਸਪੀ ਤੋਂ ਯੋਗਰਾਜ ਸਿੰਘ ਅਤੇ ਹੋਰ ਸ਼ਾਮਲ ਵਿਅਕਤੀਆਂ ਖ਼ਿਲਾਫ ਤੁਰੰਤ ਐਫਆਈਆਰ ਦਰਜ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਔਰਤਾਂ ਦੇ ਮਾਣ ਅਤੇ ਅਧਿਕਾਰਾਂ ਦੀ ਉਲੰਘਣਾ ਹੋਈ ਹੈ। ਇਸ ਤੋਂ ਬਾਅਦ, ਵੀਰਵਾਰ ਨੂੰ ਸੈਕਟਰ 36 ਪੁਲਿਸ ਸਟੇਸ਼ਨ ‘ਚ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ।

ਪੰਜਾਬ ਮਹਿਲਾ ਕਮਿਸ਼ਨ ਵੀ ਵੀਰਵਾਰ ਨੂੰ ਇਸ ਮਾਮਲੇ ‘ਚ ਸ਼ਾਮਲ ਹੋ ਗਿਆ। ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਇੱਕ ਸੀਨੀਅਰ ਅਧਿਕਾਰੀ ਤੋਂ ਜਾਂਚ ਕਰਵਾਉਣ ਲਈ ਕਿਹਾ ਹੈ | ਇਹ ਵੀਡੀਓ ਕਲਿੱਪ 8 ਮਈ, 2026 ਨੂੰ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਈ ਹਿੰਦੀ ਵੈੱਬ ਸੀਰੀਜ਼ “ਲੁੱਖੇ” ਦੇ ਇੱਕ ਐਪੀਸੋਡ ਤੋਂ ਲਈ ਗਈ ਹੈ। ਇਹ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਹੋ ਰਹੀ ਹੈ, ਅਤੇ ਇਸ ਵੈੱਬ ਸੀਰੀਜ਼ ‘ਚ ਬੋਲੇ ​​ਗਏ ਸੰਵਾਦ ਦੇ ਆਧਾਰ ‘ਤੇ, ਦੋਵਾਂ ਵਕੀਲਾਂ ਨੇ ਯੋਗਰਾਜ ਸਿੰਘ ਅਤੇ ਹੋਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਯੋਗਰਾਜ ਸਿੰਘ ਨੇ ਅਜੇ ਤੱਕ ਇਸ ਦਾ ਜਵਾਬ ਨਹੀਂ ਦਿੱਤਾ ਹੈ।

ਇਹ ਸ਼ਿਕਾਇਤ 12 ਮਈ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਖਜ਼ਾਨਚੀ ਉੱਜਵਲ ਭਸੀਨ ਅਤੇ ਐਡਵੋਕੇਟ ਜਤਿਨ ਵਰਮਾ ਦੁਆਰਾ ਐਸਐਸਪੀ ਨੂੰ ਭੇਜੀ ਗਈ ਸੀ। ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ 17 ਸਕਿੰਟ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਸ ਵਿੱਚ ਔਰਤਾਂ ਵਿਰੁੱਧ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਹੈ।

Read More: ਕਾਮੇਡੀਅਨ ਕਪਿਲ ਸ਼ਰਮਾ ਦੇ “ਕੈਪਸ ਕੈਫੇ” ਨੇੜੇ ਗੋ.ਲੀ.ਬਾ.ਰੀ, ਫਿਰ ਦਿੱਤੀ ਧਮਕੀ

ਵਿਦੇਸ਼

Scroll to Top