Sachkhand Sri Darbar Sahib

ਇਜ਼ਰਾਈਲ ਦੇ ਅੰਬੈਸਡਰ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ

ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ‘ਚ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋਣ ਪਹੁੰਚਦੇ ਹਨ। ਉੱਥੇ ਹੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib)  ‘ਚ ਇਸਰਾਈਲ ਦੇ ਅੰਬੈਸਡਰ ਨਤਮਸਤਕ ਹੋਣ ਪਹੁੰਚੇ ਅਤੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਿਆ।

ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਦੀਆਂ ਪਰਿਕਰਮਾ ਵੀ ਕੀਤੀਆਂ ਗਈਆਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਜ਼ਰਾਈਲ ਤੋਂ ਆਏ ਅੰਬੈਸਡਰ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਫਿਰ ਵਿਜ਼ਿਟਰ ਬੁੱਕ ‘ਚ ਉਨ੍ਹਾਂ ਵੱਲੋਂ ਆਪਣਾ ਅਨੁਭਵ ਵੀ ਲਿਖਿਆ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਜ਼ਰਾਈਲ (Israel) ਦੇ ਅੰਬੈਸਡਰ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬਹੁਤ ਵਧੀਆ ਲੱਗ ਰਿਹਾ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ‘ਚ ਨਤਮਸਤਕ ਹੋਣ ਪਹੁੰਚੀਆਂ। ਇਸ ਦੇ ਨਾਲ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦਾ ਇਕ ਸੁਪਨਾ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਨਤਮਸਤਕ ਹੋਣ ਆਏ ਸਨ ਅਤੇ ਅੱਜ ਉਨ੍ਹਾਂ ਦਾ ਸੁਪਨਾ ਵੀ ਪੂਰਾ ਹੋ ਗਿਆ।

ਉਨ੍ਹਾਂ ਕਿਹਾ ਕਿ ਅੱਜ ਤਕ ਜਿੰਨੇ ਵੀ ਲੋਕਾਂ ਤੋਂ ਸਿੱਖਾਂ ਬਾਰੇ ਸੁਣਿਆ ਸੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਪਹੁੰਚ ਕੇ ਉਹ ਸਾਰੀਆਂ ਗੱਲਾਂ ਤੇ ਯਕੀਨ ਹੋ ਗਿਆ ਅਤੇ ਮੈਨੂੰ ਆਪਣੇ ਆਪ ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਣ ਆਇਆ ਹਾਂ।

Scroll to Top