ਹਰਿਆਣਾ, 15 ਮਈ 2026: HPS officers transfers: ਹਰਿਆਣਾ ਸਰਕਾਰ ਨੇ ਪੁਲਿਸ ਪ੍ਰਸ਼ਾਸਨ ‘ਚ ਮਹੱਤਵਪੂਰਨ ਬਦਲਾਅ ਕੀਤੇ ਹਨ, ਕਈ ਅਧਿਕਾਰੀਆਂ ਦੇ ਤਬਾਦਲੇ ਅਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਹਨ। ਇਸ ਫੇਰਬਦਲ ‘ਚ 15 ਐਚਪੀਐਸ ਅਧਿਕਾਰੀਆਂ (HPS officers) ਲਈ ਨਵੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ, ਜਦੋਂ ਕਿ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਹੈ |ਮ
ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ ਦੁਆਰਾ ਜਾਰੀ ਅਧਿਕਾਰਤ ਆਦੇਸ਼ਾਂ ਅਨੁਸਾਰ, ਸੂਬੇ ‘ਚ 15 ਐਚਪੀਐਸ (ਹਰਿਆਣਾ ਪੁਲਿਸ ਸੇਵਾ) ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਵੇਂ ਸਥਾਨਾਂ ‘ਤੇ ਤਾਇਨਾਤ ਕੀਤਾ ਗਿਆ ਹੈ।
ਪੁਲਿਸ ਵਿਭਾਗ ਦੇ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਤਰੱਕੀਆਂ ਮਿਲੀਆਂ ਹਨ। ਆਈਪੀਐਸ ਅਧਿਕਾਰੀਆਂ ਨਵਦੀਪ ਵਿਰਕ ਅਤੇ ਕਾਲਾ ਰਾਮਚੰਦਰਨ ਨੂੰ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ।




