72 ਅਧਿਆਪਕਾਂ ਦੇ ਬੈਚ

CM ਭਗਵੰਤ ਮਾਨ ਨੇ 72 ਅਧਿਆਪਕਾਂ ਦੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਕੀਤਾ ਰਵਾਨਾ

ਚੰਡੀਗੜ੍ਹ,16 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਨਾਲ ਸ਼ਨੀਵਾਰ ਨੂੰ 72 ਅਧਿਆਪਕਾਂ ਦੇ ਇੱਕ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਅਤੇ ਅਧਿਆਪਕ ਸੂਬੇ ‘ਚ ਸਿੱਖਿਆ ਕ੍ਰਾਂਤੀ ਦੇ ਰਾਜਦੂਤ ਵਜੋਂ ਕੰਮ ਕਰ ਰਹੇ ਹਨ, ਸਿੱਖਿਆ ਦੀ ਗੁਣਵੱਤਾ ‘ਚ ਸੁਧਾਰ ਕਰਕੇ ਆਮ ਆਦਮੀ ਨੂੰ ਲਾਭ ਪਹੁੰਚਾ ਰਹੇ ਹਨ।

ਚੰਡੀਗੜ੍ਹ ‘ਚ ਆਪਣੀ ਸਰਕਾਰੀ ਰਿਹਾਇਸ਼ ‘ਤੇ ਅਧਿਆਪਕਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਦੇ ਮੁੱਦੇ ਦੂਜੀਆਂ ਪਾਰਟੀਆਂ ਦੇ ਰਾਜਨੀਤਿਕ ਏਜੰਡਿਆਂ ਦਾ ਕੇਂਦਰ ਬਣ ਗਏ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ ਸਿੰਗਾਪੁਰ ਭੇਜਿਆ ਹੈ। ਇਸ ਵਾਰ, 72 ਪ੍ਰਾਇਮਰੀ ਪੱਧਰ ਦੇ ਅਧਿਆਪਕਾਂ ਨੂੰ ਫਿਨਲੈਂਡ ਦੇ ਤੁਰਕੂ ਭੇਜਿਆ ਗਿਆ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ, 8 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਸਿੰਗਾਪੁਰ ਰਵਾਨਾ ਕੀਤਾ ਸੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸੂਬੇ ਦੇ ਇਤਿਹਾਸ ‘ਚ ਇੱਕ ਸੁਨਹਿਰੀ ਅਧਿਆਇ ਹੈ, ਕਿਉਂਕਿ ਇਹ ਪਹਿਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਚ ਮੱਦਦ ਕਰੇਗੀ। ਬਿਹਤਰ ਸਿਖਲਾਈ ਪ੍ਰਾਪਤ ਸਟਾਫ਼ ਨੇ ਸਰਕਾਰੀ ਸਕੂਲਾਂ ‘ਚ ਦਾਖਲਾ ਦਰ ਵਧਾਉਣ ‘ਚ ਮੁੱਖ ਭੂਮਿਕਾ ਨਿਭਾਈ ਹੈ।

Read More: SDM ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਵਿਦੇਸ਼

Scroll to Top