19 ਮਈ 2026: ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਖ਼ਿਲਾਫ਼ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਮੋਗਾ ਵਿੱਚ ਅਦਾਲਤ ਵਿੱਚ ਸੁਣਵਾਈ ਹੋਈ। ਡਾ. ਅਮਨਦੀਪ ਕੌਰ ਅਰੋੜਾ ਜੇਐਮਆਈਸੀ ਆਸ਼ਿਮਾ ਸ਼ਰਮਾ ਸਾਹਮਣੇ ਪੇਸ਼ ਹੋਈਆਂ ਅਤੇ ਮਾਮਲੇ ਦਾ ਆਪਣਾ ਪੱਖ ਪੇਸ਼ ਕੀਤਾ।
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ, ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਹੈ, ਨੇ ਕਥਿਤ ਤੌਰ ‘ਤੇ ਪੰਜਾਬ ਵਿੱਚ ‘ਆਪ’ ਵਿਧਾਇਕਾਂ ਬਾਰੇ “ਭੇਡ-ਬੱਕਰੀ” ਵਾਲੀ ਟਿੱਪਣੀ ਕੀਤੀ ਸੀ। ਇਸ ਬਿਆਨ ਨੇ ਵਿਵਾਦ ਪੈਦਾ ਕਰ ਦਿੱਤਾ, ਜਿਸ ਕਾਰਨ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ।
ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਚੁਣੇ ਹੋਏ ਵਿਧਾਇਕਾਂ ਖ਼ਿਲਾਫ਼ ਅਜਿਹੀਆਂ ਅਸ਼ਲੀਲ ਅਤੇ ਅਪਮਾਨਜਨਕ ਟਿੱਪਣੀਆਂ ਕਿਸੇ ਵੀ ਹਾਲਤ ਵਿੱਚ ਅਸਵੀਕਾਰਨਯੋਗ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਨਾ ਸਿਰਫ਼ ਵਿਧਾਇਕਾਂ ਦਾ, ਸਗੋਂ ਉਨ੍ਹਾਂ ਲੋਕਾਂ ਦਾ ਵੀ ਅਪਮਾਨ ਹੈ ਜਿਨ੍ਹਾਂ ਨੇ ਲੋਕਤੰਤਰੀ ਢੰਗ ਨਾਲ ਆਪਣੇ ਪ੍ਰਤੀਨਿਧੀਆਂ ਨੂੰ ਚੁਣਿਆ ਹੈ।
Read More: ਸਵਾਤੀ ਮਾਲੀਵਾਲ ਨੇ ਇੰਡੀਆਂ ਗਠਜੋੜ ਦੇ ਆਗੂਆਂ ਨੂੰ ਲਿਖੀ ਚਿੱਠੀ, ਮੁਲਾਕਾਤ ਲਈ ਮੰਗਿਆ ਸਮਾਂ




