ਪੰਜਾਬ, 19 ਮਈ 2026: ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ (NCSC) ਨੇ ਆਉਣ ਵਾਲੀ ਜਨਗਣਨਾ ਲਈ ਤਿਆਰ ਕੀਤੀ ਅਧਿਕਾਰਤ ਸੂਚੀ ‘ਚ ਜਾਤੀ ਨਾਲ ਸਬੰਧਤ ਸ਼ਬਦਾਂ ਦੀ ਵਰਤੋਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਦੀ ਜਨਗਣਨਾ ਸੰਚਾਲਨ ਨਿਰਦੇਸ਼ਕ ਨੂੰ ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਨੋਟਿਸ ‘ਚ ਪੁੱਛਿਆ ਹੈ ਕਿ ਸਰਕਾਰੀ ਦਸਤਾਵੇਜ਼ਾਂ ‘ਚ ਅਜਿਹੇ ਸ਼ਬਦਾਂ ਦੀ ਵਰਤੋਂ ਕਿਉਂ ਕੀਤੀ ਗਈ ਅਤੇ ਇਸ ਸਬੰਧ ‘ਚ ਕੀ ਕਾਰਵਾਈ ਕੀਤੀ ਗਈ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਸਮਾਜਿਕ ਸੰਗਠਨਾਂ ਅਤੇ ਦਲਿਤ ਭਾਈਚਾਰੇ ‘ਚ ਰੋਸ ਸੀ।
ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਤੋਂ ਇੱਕ ਨਿਰਧਾਰਤ ਸਮੇਂ ਦੇ ਅੰਦਰ ਜਵਾਬ ਮੰਗਿਆ ਹੈ। ਉਨ੍ਹਾਂ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਭਵਿੱਖ ‘ਚ ਅਜਿਹੀ ਭਾਸ਼ਾ ਦੀ ਵਰਤੋਂ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾਣਗੇ।
Read More: MP ਸਤਨਾਮ ਸਿੰਘ ਸੰਧੂ ਨੇ ਆਂਧਰਾ ਦੇ ਸਫ਼ਲ ਗਵਰਨੈਂਸ ਮਾਡਲ ਤੇ ਉਦਯੋਗਿਕ ਨੀਤੀਆਂ ਨੂੰ ਡੂੰਘਾਈ ਨਾਲ ਵਾਚਿਆ




