ਲੁਧਿਆਣਾ, 20 ਮਈ 2026: singer Inder Kaur murder case: ਪੁਲਿਸ ਨੇ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਦੇ ਕਤਲ ਮਾਮਲੇ ‘ਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਦੋ ਦਿਨਾਂ ਲਈ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਜਾਂਚ ‘ਚ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਯਸ਼ਿੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ, ਪਰ ਯਸ਼ਿੰਦਰ ਨੇ ਇਨਕਾਰ ਕਰ ਦਿੱਤਾ ਸੀ।
ਇਸੇ ਰੰਜਿਸ਼ ਕਾਰਨ, ਸੁਖਵਿੰਦਰ 8 ਮਈ ਨੂੰ ਕੈਨੇਡਾ ਤੋਂ ਨੇਪਾਲ ਰਾਹੀਂ ਭਾਰਤ ‘ਚ ਦਾਖਲ ਹੋਇਆ। ਫਿਰ ਉਸਨੇ ਇੰਦਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਉਸਦੀ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਸੁੱਖਾ ਸੱਤ-ਅੱਠ ਸਾਲਾਂ ਤੋਂ ਕੈਨੇਡਾ ‘ਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। ਸ਼ੱਕੀਆਂ ਦੀ ਪਛਾਣ ਪ੍ਰੀਤਮ ਅਤੇ ਕਾਮਜੀਤ ਵਜੋਂ ਹੋਈ ਹੈ। ਇੱਕ ਸ਼ੱਕੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
Read More: ਲੁਧਿਆਣਾ ‘ਚ ਪੰਜਾਬੀ ਗਾਇਕਾ ਦਾ ਕ.ਤ.ਲ, ਨਹਿਰ ‘ਚੋਂ ਮਿਲੀ ਮ੍ਰਿਤਕ ਦੇਹ




