21 ਮਈ 2026: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਏਐਸ/ਆਈਪੀਐਸ ਅਧਿਕਾਰੀਆਂ ਦੇ ਬਰਾਬਰ ਡੀਏ (ਮਹਿੰਗਾਈ ਭੱਤਾ) ਜਾਰੀ ਕਰਨ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਿੰਗਲ ਬੈਂਚ ਦੇ ਫੈਸਲੇ ਨੂੰ ਡਬਲ ਬੈਂਚ ਸਾਹਮਣੇ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ, ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਡੀਏ ਦੇ ਮਾਮਲੇ ਵਿੱਚ ਕਰਮਚਾਰੀਆਂ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ, ਡੀਏ ਦੀ ਅਦਾਇਗੀ 30 ਜੂਨ ਤੱਕ ਯਕੀਨੀ ਬਣਾਈ ਜਾਵੇ।
Read More: ਹਾਈਕੋਰਟ ਤੋਂ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ, ਸਾਰੇ ਕਰਮਚਾਰੀਆਂ ਨੂੰ ਮਿਲੇਗਾ ਉੱਚ ਅਧਿਕਾਰੀਆਂ ਬਰਾਬਰ DA




