ਤਰਨਤਾਰਨ , 21 ਮਈ 2026: ਤਰਨਤਾਰਨ ਦੇ ਪੱਟੀ ਇਲਾਕੇ ਦੇ ਪਿੰਡ ਸਭਰਾ ‘ਚ ਇੱਕ ਵਿਅਕਤੀ ਨੇ ਆਪਣੀ ਭੈਣ ‘ਤੇ ਕੁਹਾੜੀ ਨਾਲ ਹਮਲਾ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ | ਇਸ ਘਟਨਾ ‘ਚ ਉਸਦੀ ਮਾਂ ਨੂੰ ਗੰਭੀਰ ਜ਼ਖਮੀ ਹੋ ਗਈ। ਇਸ ਘਟਨਾ ਨੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਛਾਣ ਰਸਾਲ ਸਿੰਘ ਵਜੋਂ ਹੋਈ ਹੈ, ਜੋ ਕਿ ਸਭਰਾ ਦੇ ਵਸਨੀਕ ਮੁਖਤਿਆਰ ਸਿੰਘ ਦਾ ਪੁੱਤਰ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਥਿਤ ਤੌਰ ‘ਤੇ ਮਾਨਸਿਕ ਤੌਰ ‘ਤੇ ਬਿਮਾਰ ਸੀ। ਘਟਨਾ ਤੋਂ ਪਹਿਲਾਂ ਮੁਲਜ਼ਮ ਦਾ ਪਰਿਵਾਰਕ ਝਗੜਾ ਸੀ। ਗੁੱਸੇ ‘ਚ ਆ ਕੇ ਉਸਨੇ ਪਹਿਲਾਂ ਪਾਲਤੂ ਬੱਕਰੀ ਅਤੇ ਫਿਰ ਕੁੱਤੇ ਨੂੰ ਮਾਰ ਦਿੱਤਾ।
ਮੁਲਜ਼ਮ ਦੀ ਭੈਣ ਸੰਦੀਪ ਕੌਰ (26 ਸਾਲ) ਜੋ ਕਿ ਪਿੰਡ ਟੂਟ ਪੰਗਾਲਾ ‘ਚ ਵਿਆਹੀ ਹੋਈ ਸੀ, ਜਦੋਂ ਉਸ ਨੂੰ ਘਟਨਾ ਦਾ ਪਤਾ ਲੱਗਾ ਲੱਗਿਆ ਤਾਂ ਰਸਾਲ ਸਿੰਘ ਨੇ ਉਸਦੇ ਸਿਰ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸਦੀ ਤੁਰੰਤ ਮੌਤ ਹੋ ਗਈ। ਮੁਲਜ਼ਮ ਨੇ ਬਚਾਉਣ ਦੀ ਕੋਸ਼ਿਸ਼ ਲਈ ਆਈ ਉਸਦੀ ਮਾਂ ‘ਤੇ ਵੀ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸਦਰ ਪੱਟੀ ਥਾਣੇ ਦੀ ਪੁਲਿਸ ਅਤੇ ਸਬਰਾ ਪੁਲਿਸ ਚੌਕੀ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ। ਡੀਐਸਪੀ ਪਰਵੇਸ਼ ਚੋਪੜਾ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
Read More: ਕਲਕੱਤਾ ਹਾਈ ਕੋਰਟ ਵੱਲੋਂ CBI ਨੂੰ ਆਰ.ਜੀ. ਕਰ ਕੇਸ ਦੀ ਦੁਬਾਰਾ ਜਾਂਚ ਦੇ ਹੁਕਮ




