ਲੁਧਿਆਣਾ , 21 ਮਈ 2026: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲੁਧਿਆਣਾ ‘ਚ ਮੀਡੀਆ ਨੂੰ ਸੰਬੋਧਨ ਕਰਦਿਆਂ ਸੂਬੇ ਨੂੰ ਦਰਪੇਸ਼ ਕਈ ਮੁੱਖ ਮੁੱਦਿਆਂ ‘ਤੇ ਪੰਜਾਬ ਸਰਕਾਰ ਦੇ ਰੁਖ਼ ਨੂੰ ਸਪੱਸ਼ਟ ਕੀਤਾ। ਪ੍ਰੈਸ ਕਾਨਫਰੰਸ ਸੂਬੇ ਭਰ ‘ਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਖਤਮ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ |
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਨਗਰ ਨਿਗਮਾਂ (ਯੂਐਲਬੀ), ਨਗਰ ਪਾਲਿਕਾਵਾਂ ਅਤੇ ਨਗਰ ਕੌਂਸਲਾਂ ‘ਚ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਅਤੇ ਸੀਵਰ ਕਰਮਚਾਰੀਆਂ ਦੀ ਹੜਤਾਲ ਅਧਿਕਾਰਤ ਤੌਰ ‘ਤੇ ਖਤਮ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ (5 ਮੈਂਬਰੀ ਕੋਰ ਕਮੇਟੀ ਸਮੇਤ) ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਬੈਠਕ ਕੀਤੀ। ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਨਿਯਮਤ ਕਰਨ ਅਤੇ ਸਥਾਨਕ ਸੰਸਥਾਵਾਂ ਨਾਲ ਸਮੱਸਿਆਵਾਂ ਨਾਲ ਸਬੰਧਤ ਕਰਮਚਾਰੀਆਂ ਦੀਆਂ ਕਈਂ ਮੰਗਾਂ ‘ਤੇ ਤੁਰੰਤ ਸਹਿਮਤੀ ਪ੍ਰਗਟਾਈ ਗਈ।
ਆਦਰਸ਼ ਚੋਣ ਜ਼ਾਬਤੇ ਅਧੀਨ ਆਉਣ ਵਾਲੀਆਂ ਮੰਗਾਂ ਨੂੰ ਹੱਲ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਸੁਹਿਰਦਤਾ ਨਾਲ ਹੱਲ ਕਰਨ ਲਈ ਇੱਕ ਮਹੀਨੇ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ।
ਹਰਪਲ ਸਿੰਘ ਚੀਮਾ ਨੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਈਐਸਆਈ ਏਜੰਟ ਕਹਿਣ ‘ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਇੱਕ ਚੁਣੇ ਹੋਏ ਮੁੱਖ ਮੰਤਰੀ ਲਈ ਅਜਿਹੇ ਸ਼ਬਦਾਂ ਦੀ ਵਰਤੋਂ 3 ਕਰੋੜ ਪੰਜਾਬੀਆਂ ਦਾ ਸਿੱਧਾ ਅਪਮਾਨ ਹੈ।
Read More: ਹਾਈ ਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਜ




