Punjab Weather News

Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਹਲਕੇ ਮੀਂਹ ਦੀ ਭਵਿੱਖਬਾਣੀ

ਪੰਜਾਬ, 23 ਮਈ, 2026: Punjab Weather News: ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ | ਮੌਸਮ ਵਿਭਾਗ ਨੇ ਅੱਤ ਦੀ ਗਰਮੀ ਵਿਚਾਲੇ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਹਲਕਾ ਮੀਂਹ ਪੈ ਸਕਦਾ ਹੈ |

ਇਸਦੇ ਨਾਲ ਹੀ ਚੰਡੀਗੜ੍ਹ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਹੀਟਵੇਵ ਦੀ ਸਥਿਤੀ ਰਹਿਣ ਦੀ ਉਮੀਦ ਹੈ। ਹੀਟਵੇਵ 28 ਮਈ ਤੱਕ ਜਾਰੀ ਰਹਿਣ ਦੀ ਉਮੀਦ ਹੈ।

ਸ਼ੁੱਕਰਵਾਰ ਨੂੰ ਮੌਸਮ ‘ਚ ਆਈ ਤਬਦੀਲੀ ਨੇ ਭਿਆਨਕ ਗਰਮੀ ਤੋਂ ਕੁਝ ਰਾਹਤ ਦਿੱਤੀ। ਹਿਮਾਚਲ ਅਤੇ ਸਰਹੱਦੀ ਜ਼ਿਲ੍ਹਿਆਂ ‘ਚ ਪਏ ਮੀਂਹ ਨੇ ਸੂਬੇ ਭਰ ‘ਚ ਤਾਪਮਾਨ ‘ਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ। ਬਠਿੰਡਾ ‘ਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ।

ਇਸ ਦੌਰਾਨ, ਪੰਜਾਬ ਸਰਕਾਰ ਨੇ ਗਰਮੀ ਕਾਰਨ ਸਰਕਾਰੀ ਦਫਤਰਾਂ ਅਤੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਜਿਆਦਾ ਗਰਮੀ ਦੇ ਮੱਦੇਨਜ਼ਰ ਲਿਆ ਗਿਆ ਹੈ। ਚੰਡੀਗੜ੍ਹ ਦੇ ਸਕੂਲ ਅੱਜ ਤੋਂ 30 ਜੂਨ ਤੱਕ ਬੰਦ ਰਹਿਣਗੇ।

ਪੰਜਾਬ ਦੇ ਕਈ ਹਿੱਸਿਆਂ ‘ਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਵੱਧ ਗਿਆ ਹੈ। ਦੂਜੇ ਪਾਸੇ ਮਾਨਸੂਨ ਹੌਲੀ-ਹੌਲੀ ਅੱਗੇ ਵਧ ਰਿਹਾ ਹੈ ਅਤੇ ਅਗਲੇ 2-3 ਦਿਨਾਂ ‘ਚ ਦੱਖਣੀ ਭਾਰਤ, ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਦੇ ਕੁਝ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ, ਪਾਕਿਸਤਾਨ ਵੱਲ ਵਧ ਰਹੀ ਪੱਛਮੀ ਗੜਬੜ ਉੱਤਰੀ ਭਾਰਤ ‘ਚ ਮੌਸਮ ਨੂੰ ਪ੍ਰਭਾਵਤ ਕਰ ਸਕਦੀ ਹੈ। ਹਰਿਆਣਾ ਦੇ ਉੱਪਰ ਬਣਿਆ ਚੱਕਰਵਾਤੀ ਸਿਸਟਮ ਹੁਣ ਉੱਤਰ ਪ੍ਰਦੇਸ਼ ਵੱਲ ਵਧ ਗਿਆ ਹੈ, ਜਦੋਂ ਕਿ ਪੰਜਾਬ ਦੇ ਆਲੇ ਦੁਆਲੇ ਬਣਿਆ ਸਿਸਟਮ ਕਮਜ਼ੋਰ ਹੋ ਗਿਆ ਹੈ।

Read More: Punjab Weather News: ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ‘ਚ ਅਗਲੇ 5 ਦਿਨ ਤੱਕ ਚੱਲੇਗੀ ਹੀਟਵੇਵ

ਵਿਦੇਸ਼

Scroll to Top