Amritsar ASI Murder

ਅੰਮ੍ਰਿਤਸਰ ‘ਚ ASI ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋ.ਲੀ.ਆਂ ਮਾਰ ਕੇ ਕ.ਤ.ਲ

ਅੰਮ੍ਰਿਤਸਰ 24 ਮਈ 2026: Amritsar ASI Murder: ਅੰਮ੍ਰਿਤਸਰ ‘ਚ ਸਵੇਰੇ ਡਿਊਟੀ ‘ਤੇ ਜਾਂਦੇ ਸਮੇਂ ਅਣਪਛਾਤੇ ਹਮਲਾਵਰਾਂ ਨੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ | ਮ੍ਰਿਤਕ ਅਧਿਕਾਰੀ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਫਤਹਿਗੜ੍ਹ ਚੂੜੀਆਂ-ਮਜੀਠਾ ਰੋਡ ‘ਤੇ ਵਾਪਰੀ ਹੈ, ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ |

ਪੰਜਾਬ ਪੁਲਿਸ ਟ੍ਰੈਫਿਕ ਵਿਭਾਗ ‘ਚ ਤਾਇਨਾਤ ਏਐਸਆਈ ਜੋਗਾ ਸਿੰਘ, ਬਾਂਗਰ, ਗੁਰਦਾਸਪੁਰ ਦੇ ਘਣੀਏ ਪਿੰਡ ਦਾ ਰਹਿਣ ਵਾਲਾ ਸੀ। ਉਹ ਸਵੇਰੇ 6 ਵਜੇ ਦੇ ਕਰੀਬ ਆਪਣੇ ਸਕੂਟਰ (PB06BJ-6614) ‘ਤੇ ਡਿਊਟੀ ਲਈ ਅੰਮ੍ਰਿਤਸਰ ਜਾ ਰਿਹਾ ਸੀ। ਮਜੀਠਾ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ, ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਸਦੇ ਸਕੂਟਰ ਨੂੰ ਰੋਕਿਆ। ਫਿਰ ਉਨ੍ਹਾਂ ਨੇ ਗੋਲੀਬਾਰੀ ਕੀਤੀ, ਜਿਸ ‘ਚ ਏਐਸਆਈ ਨੂੰ ਦੋ ਗੋਲੀਆਂ ਲੱਗੀਆਂ,ਇੱਕ ਉਸਦੀ ਛਾਤੀ ਦੇ ਖੱਬੇ ਪਾਸੇ ਅਤੇ ਦੂਜੀ ਉਸਦੀ ਕਮਰ ‘ਤੇ ਲੱਗੀ।

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪੂਰੇ ਖੇਤਰ ਨੂੰ ਘੇਰ ਲਿਆ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਲਏ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

Read More: ਕਪੂਰਥਲਾ ਕੇਂਦਰੀ ਜੇਲ੍ਹ ‘ਚ ਕੈਦੀਆਂ ਵਿਚਾਲੇ ਝੜੱਪ, ਭਾਰੀ ਪੁਲਿਸ ਫੋਰਸ ਤਾਇਨਾਤ

ਵਿਦੇਸ਼

Scroll to Top