Counter Intelligence Ferozepur

ਫਿਰੋਜ਼ਪੁਰ ਪੁਲਿਸ ਨੇ 5 ਗਲੌਕ ਪਿਸਤੌਲ ਸਮੇਤ ਹਥਿਆਰ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਫਿਰੋਜ਼ਪੁਰ, 26 ਮਈ 2026: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਫੜੇ ਗਏ ਸਪਲਾਇਰ ਕੋਲੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ |

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, (ਜ਼ਿਲ੍ਹਾ ਫਿਰੋਜ਼ਪੁਰ) ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਹਥਿਆਰ ਕਥਿਤ ਤੌਰ ‘ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ‘ਚ ਤਸਕਰੀ ਕੀਤੇ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ। ਇਸਦੇ ਨਾਲ ਹੀ ਮਾਮਲੇ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਹੋਰ ਜਾਂਚ ਜਾਰੀ ਹੈ |

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿੱਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਇਲਾਕੇ ‘ਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ| ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ 5 ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ। ਏਆਈਜੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ।

Read More: ਪੰਜਾਬ ਪੁਲਿਸ ਦੀ ਛਾਪੇਮਾਰੀ ਦੌਰਾਨ 258 ਵਿਅਕਤੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਵਿਦੇਸ਼

Scroll to Top