Sri Kartarpur Sahib

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਵੱਡੀ ਖੁਸ਼ਖਬਰੀ, ਮਿਲੇਗੀ ਇਹ ਸੁਵਿਧਾ

ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ (Sri Guru Nanak dev ji)  ਜੀ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਹੁਣ ਸੰਗਤਾਂ ਨੂੰ ਬਾਬੇ ਨਾਨਕ ਦੇ ਖੇਤਾਂ ‘ਚ ਉਗਾਈ ਦਾਣਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਤੁਹਾਨੂੰ ਦੱਸਦਈਏ ਕਿ ਇਹ ਉਪਰਾਲਾ ਪਾਕਿਸਤਾਨ ਸਰਕਾਰ ਅਤੇ ਉਥੋਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਐੱਸ.ਜੀ.ਪੀ.ਸੀ. ਦੇ ਮੈਂਬਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak dev ji) ਨੇ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਕਰੀਬ 18 ਸਾਲ ਬਿਤਾਏ ਹਨ ਅਤੇ ਉਥੇ ਖੇਤੀ ਕੀਤੀ ਹੈ। ਉਨ੍ਹਾਂ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੀ 100 ਏਕੜ ਤੋਂ ਵੱਧ ਜ਼ਮੀਨ ਹੈ, ਜਿਸ ਵਿੱਚੋਂ 40 ਏਕੜ ਵਿੱਚ ਗੁਰੂ ਘਰ, ਸਰਾਏ, ਲੰਗਰ ਅਤੇ ਦੀਵਾਨ ਹਾਲ ਦੀ ਇਮਾਰਤ ਹੈ।

ਇਸ ਤੋਂ ਇਲਾਵਾ ਹੁਣ ਪਾਕਿ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 60 ਏਕੜ ਜ਼ਮੀਨ ਜੋ ਬਾਬੇ ਨਾਨਕ ਦੇ ਖੇਤ ਸਨ, ਜਿਸ ਵਿਚ ਅਨਾਜ ਪੈਦਾ ਕਰੇਗੀ। ਇਸ ਵਿੱਚ ਕਣਕ, ਮੱਕੀ, ਸੂਰਜਮੁਖੀ ਅਤੇ ਖਜੂਰ ਦੇ ਬਾਗ ਲਗਾਏ ਗਏ ਹਨ। ਪਾਕਿ ਸ਼੍ਰੋਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak dev ji)  ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪਾਕਿ ਸਰਕਾਰ ਵੱਲੋਂ ਬਾਬੇ ਨਾਨਕ ਦੇ ਖੇਤਾਂ ਵਿੱਚ ਅਨਾਜ ਪੈਦਾ ਕਰਕੇ ਸੰਗਤਾਂ ਵਿੱਚ ਵੰਡਿਆ ਜਾਵੇਗਾ।

Scroll to Top