ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ

ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਮਈ 2026: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਖੇਡ ਪ੍ਰਸ਼ਾਸਕ ਅਤੇ ਏਸ਼ੀਆਈ ਖੇਡਾਂ ‘ਚ ਨਿਸ਼ਾਨੇਬਾਜ਼ੀ ‘ਚ ਭਾਰਤ ਲਈ ਪਹਿਲਾ ਗੋਲਡ ਮੈਡਲ ਜਿੱਤਣ ਵਾਲੇ ਮਹਾਨ ਖਿਡਾਰੀ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੀ ਦੁਨੀਆ ‘ਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ‘ਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Read More: SGPC ਨੇ 328 ਪਾਵਨ ਬੀੜਾਂ ਦੇ ਮਾਮਲੇ ‘ਚ SIT ਨੂੰ ਲਿਖਿਆ ਪੱਤਰ

ਵਿਦੇਸ਼

Scroll to Top