ਪੰਜਾਬ ਪੁਲਿਸ ਦੀ ਗੈਂਗਸਟਰ

ਪੰਜਾਬ ਪੁਲਿਸ ਦੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ, 118 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 27 ਮਈ 2026: ਪੰਜਾਬ ਪੁਲਿਸ ਨੇ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 127ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਮੁਤਾਬਕ 127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ।

ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਮੁਤਾਬਕ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੰਜਾਬ ਪੁਲਿਸ ਮੁਤਾਬਕ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 452ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 16 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3.5 ਕਿੱਲੋ ਹੈਰੋਇਨ ਅਤੇ 64,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 452 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,530 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਵਿਦੇਸ਼

Scroll to Top