Jalandhar Firing case

ਜਲੰਧਰ ‘ਚ RTI ਕਾਰਕੁਨ ਨੂੰ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋ.ਲੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਜਲੰਧਰ, 30 ਮਈ 2026: ਜਲੰਧਰ ਦੇ ਮਸ਼ਹੂਰ ਸੂਚਨਾ ਅਧਿਕਾਰ (RTI) ਕਾਰਕੁਨ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਅੰਨ੍ਹੇਵਾਹ ਗੋਲੀਆਂ ਨਾਲ ਹਮਲਾ ਕਰ ਦਿੱਤਾ |ਇਹ ਹਮਲਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਦੇ ਲਾਅ ਗੇਟ ਨੇੜੇ ਹੋਇਆ, ਜਿਸ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ।

ਹਮਲਾਵਰ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਭੱਜ ਗਏ। ਗੰਭੀਰ ਜ਼ਖਮੀ ਸਿਮਰਨਜੀਤ ਸਿੰਘ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਦੱਸਿਆ ਜਾ ਰਿਹਾ ਹੈ ਕਿ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ, ਪਰ ਅਜੇ ਤੱਕ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

ਰਿਪੋਰਟਾਂ ਮੁਤਾਬਕ, ਜਲੰਧਰ ਦੇ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਕਿਸੇ ਕੰਮ ਲਈ ਫਗਵਾੜਾ ਗਏ ਸਨ। ਉਹ ਐਲ.ਪੀ.ਯੂ. ਦੇ ਲਾਅ ਗੇਟ ਨੇੜੇ ਸਨ ਜਦੋਂ ਕੁਝ ਅਣਪਛਾਤੇ ਨੌਜਵਾਨ ਅਚਾਨਕ ਆ ਗਏ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਉਨ੍ਹਾਂ ਨੇ ਸਿਮਰਨਜੀਤ ਸਿੰਘ ਨੂੰ ਦੇਖਿਆ, ਉਨ੍ਹਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਸਿਮਰਨਜੀਤ ਸਿੰਘ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ |

Read More: ਪੰਜਾਬ ਦੇ ਕਈਂ ਸ਼ਹਿਰਾਂ ‘ਚ ਪਿਆ ਮੀਂਹ ਤੇ ਗੜੇਮਾਰੀ, ਮੌਸਮ ਵਿਭਾਗ ਵੱਲੋਂ 13 ਜ਼ਿਲ੍ਹਿਆਂ ‘ਚ ਅਲਰਟ

ਵਿਦੇਸ਼

Scroll to Top