Punjab Bribe case

ਵਿਜੀਲੈਂਸ ਬਿਊਰੋ ਨੇ ਲੇਖਾਕਾਰ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 30 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ PSPCL ਡਿਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਮੁਤਾਬਕ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।

ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ।

ਵਿਜੀਲੈਂਸ ਬਿਊਰੋ ਮੁਤਾਬਕ ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਲੇਖਾਕਾਰ ਨੂੰ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |

Read More: ਜਲੰਧਰ ‘ਚ RTI ਕਾਰਕੁਨ ਨੂੰ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋ.ਲੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਵਿਦੇਸ਼

Scroll to Top