Punjab Weather News

Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਤੇ ਗੜ੍ਹੇਮਾਰੀ ਦੀ ਚੇਤਾਵਨੀ

ਪੰਜਾਬ, 31 ਮਈ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਅਤੇ ਗੜ੍ਹੇਮਾਰੀ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ‘ਚ ਆਈ ਤਬਦੀਲੀ ਨਾਲ ਤਾਪਮਾਨ ‘ਚ 8.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜੋ ਕਿ ਇਸ ਵੇਲੇ ਆਮ ਨਾਲੋਂ 12.4 ਡਿਗਰੀ ਘੱਟ ਹੈ।

ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਦੋ ਦਿਨਾਂ (31 ਮਈ ਅਤੇ 1 ਜੂਨ) ਲਈ ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ‘ਚ ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪਟਿਆਲਾ ‘ਚ ਕਈ ਥਾਵਾਂ ‘ਤੇ ਹਲਕੇ ਮੀਂਹ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ‘ਚ ਵੱਖ-ਵੱਖ ਥਾਵਾਂ ‘ਤੇ ਹਲਕੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 4 ਜੂਨ ਤੱਕ ਮੌਸਮ ਖੁਸ਼ਕ ਰਹੇਗਾ, ਜਿਸ ਨਾਲ ਗਰਮੀ ਦੀ ਲਹਿਰ ਤੋਂ ਰਾਹਤ ਮਿਲੇਗੀ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 31 ਮਈ, 1 ਜੂਨ ਅਤੇ 5 ਜੂਨ ਨੂੰ ਇੱਕਾ ਦੁੱਕਾ ਮੀਂਹ ਪੈ ਸਕਦਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ ਤਾਪਮਾਨ ਫਿਰ ਵੱਧ ਸਕਦਾ ਹੈ।

1 ਜੂਨ: ਪਠਾਨਕੋਟ, ਮਾਨਸਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਇੱਕਾ ਦੁੱਕਾ ਥਾਵਾਂ ‘ਤੇ ਗਰਜ ਅਤੇ ਮੀਂਹ ਪੈ ਸਕਦਾ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੇ ਮੀਂਹ ਪੈਣ ਦੀ ਉਮੀਦ ਹੈ।

ਹਾਲਾਂਕਿ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਲਈ ਕੋਈ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਇਸਦੇ ਨਾਲ ਹੀ 2 ਅਤੇ 3 ਜੂਨ ਨੂੰ ਕੋਈ ਮੌਸਮ ਚੇਤਾਵਨੀ ਨਹੀਂ।

Read More: Punjab Weather News: ਚੰਡੀਗੜ੍ਹ ਸਮੇਤ ਪੰਜਾਬ ਦੇ ਕਈਂ ਇਲਾਕਿਆਂ ‘ਚ ਹਲਕੀ ਬੂੰਦਾਂਬਾਂਦੀ ਨੇ ਬਦਲਿਆ ਮੌਸਮ

ਵਿਦੇਸ਼

Scroll to Top