ਦੇਸ਼, 01 ਜੂਨ 2026: Judges Appointment News: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਹੈ। ਸੋਮਵਾਰ ਸਵੇਰੇ ਜਾਰੀ ਇੱਕ ਨੋਟੀਫਿਕੇਸ਼ਨ ‘ਚ ਕੇਂਦਰੀ ਕਾਨੂੰਨ ਮੰਤਰਾਲੇ ਨੇ ਕਿਹਾ ਕਿ ਸੀਨੀਅਰ ਵਕੀਲ ਵੀ. ਮੋਹਨਾ, ਜਸਟਿਸ ਸ਼੍ਰੀ ਚੰਦਰਸ਼ੇਖਰ, ਜਸਟਿਸ ਸ਼ੀਲ ਨਾਗੂ, ਜਸਟਿਸ ਸੰਜੀਵ ਸਚਦੇਵਾ ਅਤੇ ਜਸਟਿਸ ਅਰੁਣ ਪੱਲੀ ਨੂੰ ਸੁਪਰੀਮ ਕੋਰਟ ਦੇ ਜੱਜ ਨਿਯੁਕਤ ਕੀਤਾ ਗਿਆ ਹੈ।
ਨਿਯੁਕਤ ਜੱਜਾਂ ‘ਚੋਂ ਜਸਟਿਸ ਸ਼੍ਰੀ ਚੰਦਰਸ਼ੇਖਰ ਇਸ ਸਮੇਂ ਬੰਬੇ ਹਾਈ ਕੋਰਟ ਦੇ ਮੁੱਖ ਜੱਜ ਹਨ। ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਹਨ। ਜਸਟਿਸ ਸੰਜੀਵ ਸਚਦੇਵਾ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਹਨ ਅਤੇ ਜਸਟਿਸ ਅਰੁਣ ਪੱਲੀ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਦੇ ਮੁੱਖ ਜੱਜ ਹਨ। ਇਨ੍ਹਾਂ ਨਿਯੁਕਤੀਆਂ ਸੰਬੰਧੀ ਨੋਟੀਫਿਕੇਸ਼ਨ ਸੋਮਵਾਰ ਸਵੇਰੇ ਕਾਨੂੰਨ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਸਨ।
27 ਮਈ ਨੂੰ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਜਾਰੀ ਬਿਆਨ ਦੇ ਮੁਤਾਬਕ, ਭਾਰਤ ਦੇ ਚੀਫ ਜਸਟਿਸ (ਸੀਜੇਆਈ) ਸੂਰਿਆ ਕਾਂਤ ਦੀ ਅਗਵਾਈ ਵਾਲੇ ਕਾਲਜੀਅਮ ਨੇ 22 ਮਈ ਅਤੇ 27 ਮਈ ਨੂੰ ਮੀਟਿੰਗਾਂ ਕੀਤੀਆਂ। ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ, ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਚੰਦਰਸ਼ੇਖਰ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ ਜਸਟਿਸ ਸੰਜੀਵ ਸਚਦੇਵਾ, ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ ਜਸਟਿਸ ਅਰੁਣ ਪੱਲੀ ਅਤੇ ਸੀਨੀਅਰ ਵਕੀਲ ਵੀ. ਮੋਹਨ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਤਰੱਕੀ ਦੇਣ ਦੀ ਸਿਫਾਰਸ਼ ਕੀਤੀ।
ਸੁਪਰੀਮ ਕੋਰਟ ‘ਚ ਜੱਜਾਂ ਦੀ ਗਿਣਤੀ
ਸੁਪਰੀਮ ਕੋਰਟ ‘ਚ ਇਸ ਸਮੇਂ ਚੀਫ ਜਸਟਿਸ ਸਮੇਤ 32 ਜੱਜ ਹਨ। ਦੋ ਮੌਜੂਦਾ ਜੱਜ ਅਗਲੇ ਮਹੀਨੇ ਸੇਵਾਮੁਕਤ ਹੋਣ ਵਾਲੇ ਹਨ। ਸੁਪਰੀਮ ਕੋਰਟ ਵਿੱਚ ਹਾਲ ਹੀ ‘ਚ ਹੋਈਆਂ ਨਿਯੁਕਤੀਆਂ ਤੋਂ ਬਾਅਦ, ਜੱਜਾਂ ਦੀ ਗਿਣਤੀ ਹੁਣ 37 ਹੋ ਜਾਵੇਗੀ। ਹਾਲਾਂਕਿ, ਇਸ ਮਹੀਨੇ 2 ਮੌਜੂਦਾ ਜੱਜਾਂ ਦੀ ਸੇਵਾਮੁਕਤ ਹੋ ਜਾਣਗੇ ਅਤੇ ਜੱਜਾਂ ਦੀ ਗਿਣਤੀ ਫਿਰ ਘੱਟ ਕੇ 35 ਹੋ ਜਾਵੇਗੀ। ਕਾਨੂੰਨ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ‘ਚ ਸਭ ਤੋਂ ਹੈਰਾਨੀਜਨਕ ਫੈਸਲਾ ਸੀਨੀਅਰ ਮਹਿਲਾ ਵਕੀਲ ਵੀ. ਮੋਹਨ ਦੀ ਜੱਜ ਵਜੋਂ ਨਿਯੁਕਤੀ ਮੰਨਿਆ ਜਾ ਰਿਹਾ ਹੈ।
Read More: ਸਪੈਸ਼ਲਿਸਟ ਡਾਕਟਰਾ ਤੇ ਮੈਡੀਕਲ ਅਧਿਆਪਕਾਂ ਨੂੰ ਤਰੱਕੀ ਦੇਵੇਗਾ ਯੂਪੀ ਸਰਕਾਰ ਦਾ ਨਵਾਂ ਬੋਰਡ




