ਸਰਕਾਰੀ ਅਫ਼ਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਸਰਕਾਰੀ ਅਫ਼ਸਰਾਂ ਦੇ ਤਬਾਦਲਿਆਂ ਸੰਬੰਧੀ ਲਿਆ ਅਹਿਮ ਫੈਸਲਾ

ਚੰਡੀਗੜ੍ਹ, 01 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਆਮ ਤਬਾਦਲਿਆਂ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਤਬਾਦਲਿਆਂ ਲਈ ਅਰਜ਼ੀ ਦੇਣ ਦੀ ਆਖਰੀ ਤਾਰੀਖ਼ ਵਧਾ ਦਿੱਤੀ ਹੈ। ਸਰਕਾਰ ਮੁਤਾਬਕ ਚਾਹਵਾਨ ਅਧਿਕਾਰੀ ਅਤੇ ਮੁਲਾਜ਼ਮ ਹੁਣ 14 ਜੂਨ ਤੱਕ ਅਰਜ਼ੀ ਦੇ ਸਕਦੇ ਹਨ।

ਸਰਕਾਰੀ ਹੁਕਮ ‘ਚ ਸਪੱਸ਼ਟ ਕੀਤਾ ਹੈ ਕਿ ਜੇਕਰ 14 ਜੂਨ ਤੋਂ ਬਾਅਦ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਦਾ ਤਬਾਦਲਾ ਜ਼ਰੂਰੀ ਹੋ ਜਾਂਦਾ ਹੈ, ਤਾਂ ਇੱਕ ਵੱਖਰਾ ਫੈਸਲਾ ਲਿਆ ਜਾਵੇਗਾ। ਅਜਿਹੇ ਮਾਮਲਿਆਂ ‘ਚ ਤਬਾਦਲੇ ਸਿਰਫ 23 ਅਪ੍ਰੈਲ, 2018 ਨੂੰ ਪ੍ਰਸੋਨਲ ਵਿਭਾਗ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਉਪਬੰਧਾਂ ਦੇ ਤਹਿਤ ਹੀ ਕੀਤੇ ਜਾਣਗੇ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ ਸੀ।

ਪਹਿਲਾਂ, ਪ੍ਰਸੋਨਲ ਵਿਭਾਗ ਵੱਲੋਂ 10 ਅਪ੍ਰੈਲ ਨੂੰ ਜਾਰੀ ਕੀਤੇ ਇੱਕ ਪੱਤਰ ਦੇ ਮੁਤਾਬਕ, ਰਾਜ ਭਰ ਦੇ ਵੱਖ-ਵੱਖ ਵਿਭਾਗਾਂ ‘ਚ ਆਮ ਤਬਾਦਲੇ 15 ਅਪ੍ਰੈਲ, 2026 ਤੋਂ 30 ਮਈ, 2026 ਤੱਕ ਤਹਿ ਕੀਤੇ ਗਏ ਸਨ। ਹੁਣ, ਪੰਜਾਬ ਸਰਕਾਰ ਨੇ ਇਸ ਮਿਆਦ ਨੂੰ 14 ਜੂਨ, 2026 ਤੱਕ ਵਧਾ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਪੱਤਰ ਪੰਜਾਬ ਦੇ ਸਾਰੇ ਵਿਭਾਗ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ (ਡੀ.ਸੀ.), ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ (ਐਸ.ਡੀ.ਐਮ.) ਅਤੇ ਸਾਰੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਪ੍ਰਬੰਧ ਨਿਰਦੇਸ਼ਕਾਂ ਨੂੰ ਤੁਰੰਤ ਲਾਗੂ ਕਰਨ ਲਈ ਭੇਜਿਆ ਹੈ।

ਪੰਜਾਬ ‘ਚ ਸਰਕਾਰੀ ਕਰਮਚਾਰੀਆਂ ਦੀ ਕੁੱਲ ਗਿਣਤੀ ਲਗਭਗ 3.5 ਲੱਖ ਹੈ। ਹਾਲਾਂਕਿ, ਕਰਮਚਾਰੀ ਤਬਾਦਲਾ ਨੀਤੀ ਸਿੱਧੇ ਤੌਰ ‘ਤੇ ਸਾਰੇ ਨਿਯਮਤ ਕਰਮਚਾਰੀਆਂ ‘ਤੇ ਲਾਗੂ ਹੁੰਦੀ ਹੈ। ਇਸ ਨੀਤੀ ਦੇ ਤਹਿਤ, ਗਰੁੱਪ ਏ ਅਤੇ ਗਰੁੱਪ ਬੀ ਦੇ ਅਧਿਕਾਰੀਆਂ ਨੂੰ 7 ਸਾਲਾਂ ਦੇ ਅੰਦਰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਅਤੇ ਗਰੁੱਪ ਸੀ ਦੇ ਕਰਮਚਾਰੀਆਂ ਨੂੰ 5 ਤੋਂ 10 ਸਾਲਾਂ ਦੇ ਅੰਦਰ ਤਬਦੀਲ ਕੀਤਾ ਜਾਂਦਾ ਹੈ।

Read More: ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਲਈ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਪ੍ਰਵਾਨਗੀ ਦਿੱਤੀ

ਵਿਦੇਸ਼

Scroll to Top