Punjab police news

ਪੰਜਾਬ ਪੁਲਿਸ ਨੇ ਅੱ.ਤ.ਵਾ.ਦੀ ਨੈੱਟਵਰਕ ਨਾਲ ਜੁੜੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ: DGP ਗੌਰਵ ਯਾਦਵ

ਪੰਜਾਬ, 04 ਜੂਨ 2026: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਮੋਹਾਲੀ ਨੇ ਵਿਦੇਸ਼ ‘ਚ ਸਥਿਤ ਇੱਕ ਅੱਤਵਾਦੀ ਸੰਚਾਲਕ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ SSOC ਟੀਮ ਨੇ ਮੁਲਜ਼ਮਾਂ ਨੂੰ ਫੜ ਲਿਆ। ਕਾਰਵਾਈ ਦੌਰਾਨ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੀ।

ਹੁਣ ਤੱਕ ਦੀ ਜਾਂਚ ‘ਚ ਇੱਕ ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ, ਜਿਸਨੂੰ ਨਾਕਾਮ ਕਰ ਦਿੱਤਾ ਗਿਆ। ਪੁਲਿਸ ਦੀ ਤੇਜ਼ ਕਾਰਵਾਈ ਨੇ ਇੱਕ ਵੱਡਾ ਸੁਰੱਖਿਆ ਖ਼ਤਰਾ ਟਲ ਗਿਆ। ਇਸਦੇ ਨਾਲ ਹੀ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਜਾਂਚ ਏਜੰਸੀਆਂ ਸਾਜ਼ਿਸ਼ ‘ਚ ਸ਼ਾਮਲ ਪੂਰੇ ਅੱਤਵਾਦੀ ਨੈੱਟਵਰਕ ਦੇ ਹੈਂਡਲਰਾਂ, ਸਹਿਯੋਗੀਆਂ ਅਤੇ ਸੰਪਰਕਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ। ਪੰਜਾਬ ਪੁਲਿਸ ਨੇ ਕਿਹਾ ਕਿ ਉਹ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ, ਸੰਗਠਿਤ ਅਪਰਾਧ ਨੂੰ ਰੋਕਣ ਅਤੇ ਰਾਜ ‘ਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਰਾਸ਼ਟਰੀ ਜਾਂਚ ਏਜੰਸੀ (NIA) 9 ਮਈ, 2022 ਨੂੰ ਮੋਹਾਲੀ ‘ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਆਰਪੀਜੀ ਹਮਲੇ ਦੀ ਜਾਂਚ ਕਰ ਰਹੀ ਹੈ। ਹੁਣ ਤੱਕ, ਇਸ ਮਾਮਲੇ ‘ਚ ਪਾਕਿਸਤਾਨ ਅਤੇ ਕੈਨੇਡਾ ‘ਚ ਸਥਿਤ ਅੱਤਵਾਦੀਆਂ, ਸਥਾਨਕ ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਇੱਕ ਵੱਡੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।

ਕੇਂਦਰੀ ਏਜੰਸੀਆਂ ਨੇ ਮੁੱਖ ਨਿਸ਼ਾਨੇਬਾਜ਼ ਦੀਪਕ ਰੰਗਾ ਨੂੰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਅਤੇ ਮੁੱਖ ਸਾਜ਼ਿਸ਼ਕਰਤਾ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਕਈ ਹੋਰ ਮੁਲਜ਼ਮਾਂ ਨੂੰ ਵੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਹਮਲੇ ਦਾ ਮਾਸਟਰਮਾਈਂਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ, ਜੋ ਕਿ ਪਾਕਿਸਤਾਨ ‘ਚ ਲੁਕਿਆ ਹੋਇਆ ਹੈ ਅਤੇ ਲਖਬੀਰ ਸਿੰਘ ਲੰਡਾ (ਬੱਬਰ ਖਾਲਸਾ ਇੰਟਰਨੈਸ਼ਨਲ), ਜੋ ਕਿ ਕੈਨੇਡਾ ‘ਚ ਸਥਿਤ ਹੈ, ਉਨ੍ਹਾਂ ਨੇ ਕੀਤਾ ਸੀ। ਉਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਇਸ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਕਾਨੂੰਨੀ ਕਾਰਵਾਈ ਚੱਲ ਰਹੀ ਹੈ, ਜਿੱਥੇ ਜੇਲ੍ਹ ‘ਚ ਬੰਦ ਮੁੱਖ ਮੁਲਜ਼ਮ ਗੁਰਪਿੰਦਰ ਪਿੰਦਾ, ਨਿਸ਼ਾਂਤ ਸਿੰਘ ਅਤੇ ਵਿਕਾਸ ਕੁਮਾਰ ਦੇ ਨਾਲ-ਨਾਲ ਹੋਰ ਮੁਲਜ਼ਮਾਂ ਵਿਰੁੱਧ ਮੁਕੱਦਮਾ ਅਤੇ ਗਵਾਹੀ ਜਾਰੀ ਹੈ।

Read More: Bihar News: ਬਿਹਾਰ ਦੇ ਪ੍ਰਸਾਦ ਹਸਪਤਾਲ ‘ਚ ਲੱਗੀ ਅੱ.ਗ, 5 ਜਣਿਆਂ ਦੀ ਗਈ ਜਾਨ

ਵਿਦੇਸ਼

Scroll to Top