ਪੰਜਾਬ ਸਿਵਲ ਸਕੱਤਰੇਤ

ਪੰਜਾਬ ਸਿਵਲ ਸਕੱਤਰੇਤ ਤੇ ਹੋਰ ਧਾਰਮਿਕ ਸਥਾਨਾਂ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 04 ਜੂਨ 2026: ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਅਤੇ ਸੂਬੇ ਦੇ ਕਈ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਜ ਸਵੇਰੇ 8:36 ਵਜੇ, ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰੀਆਂ ਨੂੰ ਇੱਕ ਈਮੇਲ ਮਿਲੀ ਜਿਸ ‘ਚ ਬੰਬ ਦੀ ਧਮਕੀ ਅਤੇ ਭੜਕਾਊ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ |

ਈਮੇਲ ‘ਚ ਦਾਅਵਾ ਕੀਤਾ ਗਿਆ ਹੈ ਕਿ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ‘ਚ ਦੁਪਹਿਰ 1:11 ਵਜੇ ਤੋਂ 3:11 ਵਜੇ ਦੇ ਵਿਚਕਾਰ ਬੰਬ ਫਟਣਗੇ। ਇਸ ਤੋਂ ਇਲਾਵਾ, ਪੰਜਾਬ ਦੇ ਕਈ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦਿੱਤੀਆਂ ਹਨ, ਜਿਨ੍ਹਾਂ ‘ਚ ਅੰਮ੍ਰਿਤਸਰ ਦਾ ਦੁਰਗਿਆਣਾ ਮੰਦਰ, ਪਠਾਨਕੋਟ ਦਾ ਮੁਕਤੇਸ਼ਵਰ ਮੰਦਰ, ਜਲੰਧਰ ਦਾ ਦੇਵੀ ਤਾਲਾਬ ਮੰਦਰ, ਬਠਿੰਡਾ ਦਾ ਮਾਈਸਰ ਮੰਦਰ ਅਤੇ ਪਟਿਆਲਾ ਦਾ ਕਾਲੀ ਦੇਵੀ ਮੰਦਰ ਸ਼ਾਮਲ ਹਨ।

Bomb Threat

Read More: ਮੁਅੱਤਲ DIG ਹਰਚਰਨ ਸਿੰਘ ਭੁੱਲਰ ਸੰਬੰਧੀ ਮਾਮਲੇ ‘ਚ ਅੱਜ ਅਦਾਲਤ ‘ਚ ਸੁਣਵਾਈ

ਵਿਦੇਸ਼

Scroll to Top