ਤਰਨਤਾਰਨ , 5 ਜੂਨ 2026: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਤਰਨਤਾਰਨ ‘ਚ ਕਾਂਗਰਸ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਅਤੇ ਦੁਕਾਨ ‘ਤੇ ਛਾਪੇਮਾਰੀ ਦੀ ਖ਼ਬਰ ਹੈ| ਦੱਸਿਆ ਜਾ ਰਿਹਾ ਹੈ ਕਿ ਈਡੀ ਦੀ ਕਾਰਵਾਈ ਸਵੇਰੇ 11 ਵਜੇ ਤੋਂ ਚੱਲ ਰਹੀ ਹੈ। ਈਡੀ ਦੀ ਟੀਮ ਇਨ੍ਹਾਂ ਥਾਵਾਂ ‘ਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਦੇ ਨੇੜੇ ਨਹੀਂ ਜਾਣ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਇਹ ਛਾਪਾ ਤਰਨਤਾਰਨ ਦੇ ਖਾਲਸਾ ਪੁਰ ਰੋਡ ‘ਤੇ ਸਥਿਤ ਲਖਵਿੰਦਰ ਸਿੰਘ ਲੱਕੀ ਦੇ ਘਰ ਅਤੇ ਦੁਕਾਨ ‘ਤੇ ਮਾਰਿਆ ਜਾ ਰਿਹਾ ਹੈ। ਈਡੀ ਦੇ ਅਧਿਕਾਰੀ ਦੋ ਗੱਡੀਆਂ ‘ਚ ਤਰਨਤਾਰਨ ਪਹੁੰਚੇ। ਇਸ ਕਾਰਵਾਈ ਤੋਂ ਬਾਅਦ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਅਤੇ ਰਾਜਨੀਤਿਕ ਆਗੂਆਂ ‘ਚ ਦਹਿਸ਼ਤ ਦਾ ਮਾਹੌਲ ਹੈ।
Read More: ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ‘ਚ ਤੇਜ਼ੀ: ਹਰਪਾਲ ਸਿੰਘ ਚੀਮਾ




