ED Raid in Punjab

ED Raid: ਈਡੀ ਟੀਮਾਂ ਦੀ ਜਲੰਧਰ ਤੇ ਲੁਧਿਆਣਾ ਸਮੇਤ ਕਈਂ ਥਾਵਾਂ ‘ਤੇ ਛਾਪੇਮਾਰੀ

ਜਲੰਧਰ, 09 ਜੂਨ 2026: ED Raid in Punjab: ਜਲੰਧਰ ਦੇ ਨਿਊ ਜਵਾਹਰ ਨਗਰ ‘ਚ ਅੱਜ ਇੱਕ ਚਾਰਟਰਡ ਅਕਾਊਂਟੈਂਟ (ਸੀਏ) ਦੇ ਘਰ ‘ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੀ ਟੀਮ ਸਵੇਰੇ ਮੌਕੇ ‘ਤੇ ਪਹੁੰਚੀ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਈਡੀ ਟੀਮ ਲੁਧਿਆਣਾ ‘ਚ ਇੱਕ ਸੀਏ ਦੇ ਘਰ ਪਹੁੰਚੀ ਹੈ| ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਈ ਥਾਵਾਂ ‘ਤੇ ਈਡੀ ਦੇ ਛਾਪੇਮਾਰੀ ਵੀ ਕੀਤੀ ਗਈ ਹੈ।

ਹਾਲਾਂਕਿ, ਪੁਲਿਸ ਜਾਂ ਈਡੀ ਵੱਲੋਂ ਅਜੇ ਤੱਕ ਕਾਰੋਬਾਰੀ ਅਤੇ ਸੀਏ ਦੇ ਸੰਬੰਧ ‘ਚ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਛਾਪੇਮਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਛਾਪੇਮਾਰੀ ਤੋਂ ਬਾਅਦ, ਵਪਾਰਕ ਭਾਈਚਾਰੇ ‘ਚ ਦਹਿਸ਼ਤ ਦਾ ਮਾਹੌਲ ਹੈ।

ਰਿਪੋਰਟਾਂ ਮੁਤਾਬਕ, ਈਡੀ ਦੀਆਂ ਟੀਮਾਂ ਨੇ ਜਲੰਧਰ ਦੇ ਦੋ ਸਿਆਸਤਦਾਨਾਂ ਦੇ ਘਰਾਂ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਪਹਿਲਾਂ, ਈਡੀ ਨੇ ਲਵਲੀ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ‘ਤੇ ਵੀ ਛਾਪਾ ਮਾਰਿਆ ਸੀ।

ਏਜੰਸੀ ਦੀ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਈਡੀ ਪਾਰਟੀ ਇੱਕ ਵਾਰ ਫਿਰ ਪੰਜਾਬ ‘ਚ ਹਿੰਦੂ ਕਾਰੋਬਾਰੀਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ‘ਚ ਛੋਟੇ ਹਿੰਦੂ ਕਾਰੋਬਾਰੀਆਂ ਨੂੰ ਪਰੇਸ਼ਾਨ ਕਰ ਰਹੀ ਹੈ।” ਮੈਂ ਸਾਰੇ ਕਾਰੋਬਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਇਕੱਠੇ ਮਿਲ ਕੇ, ਅਸੀਂ ਈਡੀ ਨਾਲ ਲੜਾਂਗੇ। ਇਸ ਦੌਰਾਨ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਮਾਨਸਾ ਜ਼ਿਲ੍ਹੇ ‘ਚ ਵੀ ਛਾਪੇਮਾਰੀ ਕੀਤੀ ਹੈ। ਏਜੰਸੀ ਨੇ ਇੱਥੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

Read More: ਅਕਾਲੀ-ਭਾਜਪਾ ਗਠਜੋੜ ਦਾ ਉਦੇਸ਼ ਸੱਤਾ ਹਥਿਆਉਣਾ, ਲੋਕ ਝਾਂਸੇ ‘ਚ ਨਹੀਂ ਆਉਣਗੇ: CM ਭਗਵੰਤ ਸਿੰਘ ਮਾਨ

ਵਿਦੇਸ਼

Scroll to Top