ਪੰਜਾਬ, 10 ਜੂਨ 2026: Punjab Weather News: ਪੰਜਾਬ ਭਰ ‘ਚ ਗਰਮੀ ਦਾ ਕਹਿਰ ਜਾਰੀ ਹੈ | ਇਸ ਦਰਮਿਆਨ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅੱਜ ਚੰਡੀਗੜ੍ਹ ਅਤੇ ਸੂਬੇ ਦੇ 9 ਹੋਰ ਜ਼ਿਲ੍ਹਿਆਂ ‘ਚ ਹੀਟਵੇਵ ਜਾਰੀ ਰਹੇਗੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ‘ਚ 11 ਜੂਨ ਤੋਂ ਮੌਸਮ ਬਦਲ ਸਕਦਾ ਹੈ ਅਤੇ ਕੁਝ ਜ਼ਿਲ੍ਹਿਆਂ ‘ਚ ਗੜੇਮਾਰੀ ਵੀ ਸੰਭਵ ਹੈ।
ਇਸ ਦੌਰਾਨ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਭਰ ‘ਚ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਨਾਲੋਂ 3.8 ਡਿਗਰੀ ਵੱਧ ਹੈ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਜੂਨ ‘ਚ ਦਰਜ ਕੀਤਾ ਗਿਆ ਸਭ ਤੋਂ ਵੱਧ ਤਾਪਮਾਨ ਹੈ। ਸਾਰੇ ਜ਼ਿਲ੍ਹਿਆਂ ‘ਚ ਤਾਪਮਾਨ 40.0 ਤੋਂ 46.3 ਡਿਗਰੀ ਸੈਲਸੀਅਸ ਤੱਕ ਰਿਹਾ।
ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਖੇਤਰਾਂ ‘ਚ ਹੀਟਵੇਵ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਮੁਤਾਬਕ, ਮਾਨਸੂਨ ਅਜੇ ਤੱਕ ਪੰਜਾਬ ‘ਚ ਨਹੀਂ ਪਹੁੰਚਿਆ ਹੈ। 11 ਜੂਨ ਤੋਂ ਬਾਅਦ, ਪੱਛਮੀ ਗੜਬੜੀ ਅਤੇ ਟ੍ਰਫ ਦੇ ਪ੍ਰਭਾਵ ਕਾਰਨ, ਕੁਝ ਖੇਤਰਾਂ ‘ਚ ਗਰਜ, ਤੇਜ਼ ਹਵਾਵਾਂ ਅਤੇ ਹਲਕਾ ਮੀਂਹ ਪੈ ਸਕਦਾ ਹੈ। ਮਾਨਸੂਨ ਦੇ ਜੂਨ ਦੇ ਆਖਰੀ ਹਫ਼ਤੇ ਦੇ ਆਸਪਾਸ ਪੰਜਾਬ ਪਹੁੰਚਣ ਦੀ ਉਮੀਦ ਹੈ, ਹਾਲਾਂਕਿ ਇਸਦੀ ਪ੍ਰਗਤੀ ਆਉਣ ਵਾਲੇ ਦਿਨਾਂ ‘ਚ ਮੌਸਮ ‘ਤੇ ਨਿਰਭਰ ਕਰੇਗੀ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅਗਲੇ ਦੋ ਦਿਨਾਂ ਲਈ ਟ੍ਰਾਈਸਿਟੀ ‘ਚ ਹੀਟਵੇਵ ਸਥਿਤੀਆਂ ਦੀ ਸੰਭਾਵਨਾ ਹੈ। 12, 13 ਅਤੇ 14 ਜੂਨ ਨੂੰ ਇੱਕ ਹੋਰ ਪੱਛਮੀ ਗੜਬੜੀ ਆ ਰਹੀ ਹੈ, ਅਤੇ ਦੁਬਾਰਾ ਮੀਂਹ, ਤੂਫਾਨ ਦੀ ਗਤੀਵਿਧੀ ਅਤੇ ਬਿਜਲੀ ਗਰਜ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
Read More: Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੀਟਵੇਵ ਦਾ ਅਲਰਟ




