ਜ਼ੀਰਕਪੁਰ, 11 ਜੂਨ 2026: ਜ਼ੀਰਕਪੁਰ ਦੇ ਇੱਕ ਸਪਾ ਸੈਂਟਰ ‘ਤੇ ਪੁਲਿਸ ਵੱਲੋਂ ਵੱਡੀ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ ਦੋ ਵਿਦੇਸ਼ੀ ਔਰਤਾਂ ਸਮੇਤ ਛੇ ਔਰਤਾਂ ਦਾ ਰੈਸਕਿਊ ਕੀਤਾ ਗਿਆ ਹੈ | ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ | ਇਸ ਸੰਬੰਧੀ ਮਾਮਲੇ ਜਾਂਚ ਜਾਰੀ ਹੈ। ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਪਛਾਣ ਦੀ ਜਾਣਕਾਰੀ ਦੀ ਪੁਸ਼ਟੀ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਜ਼ੀਰਕਪੁਰ ਦੇ ਵੀਆਈਪੀ ਰੋਡ ‘ਤੇ ਇੱਕ ਸਪਾ ਸੈਂਟਰ ‘ਤੇ ਅਚਾਨਕ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਪੁਲਿਸ ਟੀਮ ਨੇ ਪੂਰੇ ਕੰਪਲੈਕਸ ਦੀ ਤਲਾਸ਼ੀ ਲਈ ਅਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ।
ਪੁਲਿਸ ਮੁਤਾਬਕ ਸੂਚਨਾ ਮਿਲੀ ਕਿ ਸਪਾ ਸੈਂਟਰ ‘ਚ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਟੀਮ ਨੇ ਮੌਕੇ ‘ਤੇ ਛਾਪਾ ਮਾਰਿਆ। ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”
ਪੁਲਿਸ ਦਾ ਕਹਿਣਾ ਹੈ ਕਿ ਜੇਕਰ ਜਾਂਚ ‘ਚ ਕੋਈ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਂਦੀ ਹੈ, ਤਾਂ ਸਪਾ ਸੈਂਟਰ ਸੰਚਾਲਕਾਂ ਅਤੇ ਇਸ ‘ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੂਰੇ ਮਾਮਲੇ ਦੀ ਜਾਂਚ ਇਸ ਸਮੇਂ ਜਾਰੀ ਹੈ। ਜ਼ੀਰਕਪੁਰ ‘ਚ ਹੋਈ ਇਸ ਕਾਰਵਾਈ ਤੋਂ ਬਾਅਦ, ਸਪਾ ਸੈਂਟਰਾਂ ਦੇ ਕੰਮਕਾਜ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਪੁਲਿਸ ਜਾਂਚ ਅਤੇ ਇਸਦੇ ਅਗਲੇ ਕਦਮਾਂ ‘ਤੇ ਹਨ।
Read More: ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ




