ਚੰਡੀਗੜ੍ਹ, 12 ਜੂਨ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਅੱਜ ਮੀਂਹ, ਗੜ੍ਹੇਮਾਰੀ ਅਤੇ ਗਰਜ-ਤੂਫ਼ਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਵਾ ਦੀ ਗਤੀ 60-70 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ।
ਵੀਰਵਾਰ ਨੂੰ ਰੁਕ-ਰੁਕ ਕੇ ਮੀਂਹ, ਗੜੇਮਾਰੀ ਅਤੇ ਗਰਜ-ਤੂਫ਼ਾਨ ਕਾਰਨ ਤਾਪਮਾਨ 3.8 ਡਿਗਰੀ ਘੱਟ ਗਿਆ। ਹੁਣ ਇਹ ਆਮ ਨਾਲੋਂ 2.1 ਡਿਗਰੀ ਘੱਟ ਹੈ। ਅਬੋਹਰ ‘ਚ ਸਭ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਬਿਜਲੀ ਦੀ ਮੰਗ 76% ਤੋਂ ਵੱਧ ਘਟ ਗਈ। ਇਹ ਮੌਸਮ 17 ਜੂਨ ਤੱਕ ਜਾਰੀ ਰਹੇਗਾ, ਜਿਸ ਨਾਲ ਗਰਮੀ ਦੀ ਲਹਿਰ ਤੋਂ ਰਾਹਤ ਮਿਲੇਗੀ। ਲੋਕਾਂ ਨੂੰ ਇਸ ਖਰਾਬ ਮੌਸਮ ਦੌਰਾਨ ਖੁੱਲ੍ਹੇ ਖੇਤਾਂ, ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਸੂਬੇ ਭਰ ‘ਚ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਛੇ ਜ਼ਿਲ੍ਹਿਆਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ ਅਤੇ ਮਾਨਸਾ ਗੜੇਮਾਰੀ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਹਲਕਾ ਮੀਂਹ ਪੈਣ ਦੀ ਉਮੀਦ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ‘ਚ 4 ਤੋਂ 6 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ, ਅਗਲੇ ਤਿੰਨ ਦਿਨਾਂ ਦੌਰਾਨ ਤਾਪਮਾਨ ‘ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਇਸੇ ਤਰ੍ਹਾਂ ਦੇ ਮੌਸਮੀ ਹਾਲਾਤ 17 ਜੂਨ ਤੱਕ ਬਣੇ ਰਹਿਣਗੇ। ਮੌਨਸੂਨ ਇਸ ਸਮੇਂ ਅੱਗੇ ਵਧ ਰਿਹਾ ਹੈ।
Read More: Punjab Weather News: ਮੌਸਮ ਵਿਭਾਗ ਵੱਲੋਂ ਅਗਲੇ 4 ਦਿਨ ਪੰਜਾਬ ਭਰ ‘ਚ ਮੀਂਹ ਪੈਣ ਦੀ ਭਵਿੱਖਬਾਣੀ




