ਪੀ.ਸੀ.ਐਸ. ਸਿਮਰਪ੍ਰੀਤ ਕੌਰ

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 16 ਜੂਨ 2026: 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਪਟਿਆਲਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪਹਿਲ ਦੇ ਅਧਾਰ ‘ਤੇ ਪ੍ਰਦਾਨ ਕਰਵਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।

ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ‘ਚ ਜਿਸ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਸ਼ੁਰੂ ਕਰਵਾਈ ਸੀ, ਉਸੇ ਨੂੰ ਅੱਗੇ ਵਧਾਉਂਦੇ ਹੋਏ ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ‘ਚ ਬਹੁਤ ਸਾਰੀਆਂ ਸੰਸਥਾਵਾਂ ਸਾਫ਼-ਸਫ਼ਾਈ ਲਈ ਕੰਮ ਕਰਦੀਆਂ ਹਨ, ਜਿਸ ਲਈ ਅਜਿਹੀਆਂ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਸਿਮਰਪ੍ਰੀਤ ਕੌਰ ਵੱਲੋਂ ਅਹੁਦਾ ਸੰਭਾਲਣ ਸਮੇਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏ.ਡੀ.ਸੀ ਸਮੇਤ ਪਟਿਆਲਾ ਦੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।

Read More: ਪੰਜਾਬ ‘ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਵਿਦੇਸ਼

Scroll to Top