ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਸਬੰਧੀ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੱਲ੍ਹ ਇੱਕ ਵੀਡੀਓ ਸਬੰਧੀ ਉਨ੍ਹਾਂ ਖਿਲਾਫ਼ ਹੁਕਮਨਾਮੇ ਜਾਰੀ ਕੀਤੇ ਸਨ ਕਿ ਇਹ ਵੀਡੀਓ ਭਗਵੰਤ ਮਾਨ ਦਾ ਹੈ ਅਤੇ ਇਸਨੂੰ ਏਆਈ ਦੀ ਵਰਤੋਂ ਕਰਕੇ ਨਹੀਂ ਬਣਾਇਆ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਵੀਡੀਓ ‘ਚ ਮੌਜੂਦ ਵਿਅਕਤੀ ਮੈਂ ਨਹੀਂ ਹਾਂ। ਵੀਡੀਓ ‘ਚ ਮੌਜੂਦ ਵਿਅਕਤੀ ਦਾ ਸਰੀਰ ਅਤੇ ਬਣਤਰ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਇਹ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਹੈ |
ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਦੋਖੀ ਅਤੇ ਗੁਰੂ ਵਿਰੋਧੀ ਐਲਾਨਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਗਵੰਤ ਮਾਨ ਦੇ ਕਥਿਤ ਤੌਰ ‘ਤੇ ਸ਼ਰਾਬ ਪੀਣ ਦੇ ਵਾਇਰਲ ਵੀਡੀਓ ਦੀ ਜਾਂਚ ਦੇ ਹੁਕਮ ਦੇਣ ਤੋਂ ਬਾਅਦ ਇਹ ਫੈਸਲਾ ਜਾਰੀ ਕੀਤਾ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ|
Read More: ਨਸ਼ਿਆਂ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਸਿੰਘ ਚੀਮਾ




