20 ਜੂਨ 2026: ਪੰਜਾਬ ਦੇ ਮਾਝਾ ਖੇਤਰ ਲਈ ਇੱਕ ਇਤਿਹਾਸਕ ਪ੍ਰਾਪਤੀ ਵਿੱਚ ਕੇਂਦਰ ਸਰਕਾਰ (center government) ਨੇ ਲੰਬੇ ਸਮੇਂ ਤੋਂ ਲਟਕ ਰਹੇ ਕਾਦੀਆਂ-ਬਿਆਸ ਨਵੇਂ ਰੇਲ ਲਾਈਨ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੇਲ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਤਰ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕਾਦੀਆਂ-ਬਿਆਸ ਰੇਲ ਲਿੰਕ ਬਾਰੇ ਵੇਰਵੇ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਇਸ 39.68 ਕਿਲੋਮੀਟਰ ਲੰਬੀ ਬ੍ਰੌਡਗੇਜ ਰੇਲ ਲਾਈਨ ਦੀ ਅਨੁਮਾਨਤ ਲਾਗਤ ਲਗਭਗ ₹1,400 ਕਰੋੜ ਹੈ। ਪ੍ਰਸਤਾਵਿਤ ਰੇਲ ਰੂਟ ਕਾਦੀਆਂ, ਢਪਈ, ਘੁਮਾਣ, ਬੁਟਾਲਾ, ਸਠਿਆਲਾ ਅਤੇ ਬਿਆਸ ਵਰਗੇ ਮਹੱਤਵਪੂਰਨ ਕਸਬਿਆਂ ਅਤੇ ਪਿੰਡਾਂ ਵਿੱਚੋਂ ਲੰਘੇਗਾ।
Read More: ਪੰਜਾਬ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦਲੋਨ, ਰੇਲਵੇ ਟਰੈਕ ਕੀਤੇ ਜਾਮ




