ED raid Sanjeev Arora

ਪੰਜਾਬ ਸਮਾਲ ਇੰਡਸਟਰੀਜ਼ ਦੇ ਚੀਫ਼ ਜਨਰਲ ਮੈਨੇਜਰ ਨੂੰ ਸੰਮਨ ਜਾਰੀ, ਸੰਜੀਵ ਅਰੋੜਾ ਨਾਲ ਜੁੜੀ ਕੰਪਨੀ ‘ਤੇ ਕਾਰਵਾਈ

20 ਜੂਨ 2026: ਖ਼ਬਰਾਂ ਸਾਹਮਣੇ ਆਈਆਂ ਹਨ ਕਿ ਈਡੀ ਨੇ ਪੰਜਾਬ ਸਮਾਲ ਇੰਡਸਟਰੀਜ਼ (Punjab Small Industries) ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੀਫ਼ ਜਨਰਲ ਮੈਨੇਜਰ ਨੂੰ ਸੰਮਨ ਜਾਰੀ ਕੀਤੇ ਹਨ। ਰਿਪੋਰਟਾਂ ਅਨੁਸਾਰ, ਇਹ ਕਾਰਵਾਈ ਸੰਜੀਵ ਅਰੋੜਾ ਨਾਲ ਜੁੜੀ ਇੱਕ ਕੰਪਨੀ ਨੂੰ 40 ਏਕੜ ਜ਼ਮੀਨ ਅਲਾਟ ਕਰਨ ਦੇ ਸਬੰਧ ਵਿੱਚ ਕੀਤੀ ਗਈ ਹੈ। ਸੰਮਨ ਵਿੱਚ ਸੀਜੀਐਮ ਨੂੰ ਰਿਤੇਸ਼ ਪ੍ਰਾਪਰਟੀਜ਼ ਇੰਡਸਟਰੀਜ਼ ਲਿਮਟਿਡ ਨੂੰ ਜਾਰੀ ਕੀਤੇ ਗਏ ਅਲਾਟਮੈਂਟ ਪੱਤਰ ਦੇ ਰਿਕਾਰਡ ਨਾਲ ਪੇਸ਼ ਹੋਣ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਵਿਧਾਇਕ ਸੰਜੀਵ ਅਰੋੜਾ ਨੂੰ ਈਡੀ ਨੇ 9 ਮਈ ਨੂੰ ਉਨ੍ਹਾਂ ਦੇ ਚੰਡੀਗੜ੍ਹ ਵਾਲੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀਆਂ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਹੋਰ ਜਾਂਚ ਲਈ ਦਿੱਲੀ ਲੈ ਜਾਇਆ ਗਿਆ। ਈਡੀ ਨੇ ਇਹ ਕਾਰਵਾਈ 100 ਕਰੋੜ ਰੁਪਏ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ।

Read More: ਈਡੀ ਨੇ ਮੰਤਰੀ ਸੰਜੀਵ ਅਰੋੜਾ ਨਾਲ ਜੁੜੀ ਕੰਪਨੀ ਦੀ ਲਈ ਤਲਾਸ਼ੀ

ਵਿਦੇਸ਼

Scroll to Top