ਚੰਡੀਗੜ੍ਹ, 22 ਜੂਨ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 153ਵੇਂ ਦਿਨ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 579 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
ਪੰਜਾਬ ਪੁਲਿਸ ਮੁਤਾਬਕ ਮੁਹਿੰਮ ਦੇ 153ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 337 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 39,420 ਹੋ ਗਈ ਹੈ।
ਇਸ ਤੋਂ ਇਲਾਵਾ, 103 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਲੋਕ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਦੀ ਰਿਪੋਰਟ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਵੀ ਕਰ ਸਕਦੇ ਹਨ।
Read More:




