22 ਜੂਨ 2026: ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਐਨਸੀਸੀ ਅਤੇ ਐਨਐਸਐਸ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ‘ਚ ਸਰੀਰਕ ਤੰਦਰੁਸਤੀ, ਮਾਨਸਿਕ ਸਿਹਤ ਅਤੇ ਸੰਪੂਰਨ ਵਿਕਾਸ ਲਈ ਯੋਗਾ ਦੀ ਮਹੱਤਤਾ ਨੂੰ ਉਭਾਰਨਾ ਸੀ।
ਐਨਸੀਸੀ/ਐਨਐਸਐਸ ਦੇ ਡਾਇਰੈਕਟਰ ਪ੍ਰੋ. (ਮੇਜਰ) ਏ.ਐਸ. ਚਾਹਲ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮੁਹਿੰਮ ਤਹਿਤ ਯੂਨੀਵਰਸਿਟੀ ਵੱਲੋਂ ਕਈ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਏ ਗਏ। ਇਸ ਲੜੀ ਤਹਿਤ ਰਿਆਤ ਬਾਹਰਾ ਸੀਨੀਅਰ ਸੈਕੰਡਰੀ ਸਕੂਲ,ਵਿਖੇ ਯੋਗਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ‘ਚ ਵਿਦਿਆਰਥੀਆਂ ਨੂੰ ਯੋਗਾ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ 16 ਜੂਨ ਨੂੰ ਦਿਵਿਆ ਚੈਨਲ ਦੇ ਸਹਿਯੋਗ ਨਾਲ ਵਿਸ਼ੇਸ਼ ਯੋਗਾ ਸੈਸ਼ਨ ਕਰਵਾਇਆ ਗਿਆ, ਜਿਸ ‘ਚ ਐਨਸੀਸੀ ਕੈਡਿਟਾਂ, ਐਨਐਸਐਸ ਵਲੰਟੀਅਰਾਂ, ਖੇਡ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ ਨੇ ਵਧ-ਚੜ੍ਹ ਕੇ ਭਾਗ ਲਿਆ।ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮੁੱਖ ਸਮਾਗਮ ‘ਚ ਆਰਬੀਯੂ, ਆਰਬੀਆਈਐਸ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ, ਸੈਕਰਡ ਸੋਲਜ਼ ਸਕੂਲ ਘੜੂੰਆਂ ਅਤੇ ਐਨੀ ਸਕੂਲ ਖਰੜ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਭਾਗੀਦਾਰਾਂ ਨੇ ਤਜਰਬੇਕਾਰ ਪ੍ਰਸ਼ਿਕਸ਼ਕਾਂ ਦੀ ਅਗਵਾਈ ਹੇਠ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਅਭਿਆਸ ਕੀਤੇ। ਸੈਸ਼ਨਾਂ ਦੌਰਾਨ ਤਣਾਅ ਪ੍ਰਬੰਧਨ, ਇਕਾਗਰਤਾ ‘ਚ ਵਾਧਾ ਅਤੇ ਸਮੁੱਚੀ ਤੰਦਰੁਸਤੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਕਿਹਾ ਕਿ ਯੋਗਾ ਭਾਰਤੀ ਸੰਸਕ੍ਰਿਤੀ ਦੀ ਅਨਮੋਲ ਵਿਰਾਸਤ ਹੈ, ਜੋ ਸੰਤੁਲਿਤ ਅਤੇ ਸਿਹਤਮੰਦ ਜੀਵਨ ਦਾ ਮਾਰਗ ਪ੍ਰਦਰਸ਼ਿਤ ਕਰਦੀ ਹੈ। ਡੀਐਸਡਬਲਯੂ ਪ੍ਰੋ. (ਡਾ.) ਸਿਮਰਜੀਤ ਕੌਰ ਨੇ ਵਿਦਿਆਰਥੀਆਂ ਦੇ ਮਾਨਸਿਕ, ਸਰੀਰਕ ਅਤੇ ਭਾਵਨਾਤਮਕ ਵਿਕਾਸ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਇਹ ਸਮਾਗਮ ਪ੍ਰੋ. (ਮੇਜਰ) ਏ.ਐਸ. ਚਾਹਲ, ਡਾਇਰੈਕਟਰ ਐਨਸੀਸੀ/ਐਨਐਸਐਸ ਅਤੇ ਪ੍ਰੋ. (ਡਾ.) ਗੌਰਵ ਕਟੋਚ, ਸੀਟੀਓ ਦੀ ਅਗਵਾਈ ਹੇਠ ਸਫਲਤਾਪੂਰਵਕ ਸਮਾਪਤ ਹੋਇਆ।
Read More: ਪੰਜਾਬ ਕੈਬਨਿਟ ਨੇ ਸਕੂਲ ਫੀਸਾਂ ‘ਚ ਵਾਧੇ ‘ਤੇ ਕਸੀ ਨਕੇਲ, ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ ਲਾਗੂ ਕਰਨ ਲਈ ਸਹਿਮਤੀ




