ਚੰਡੀਗੜ੍ਹ, 24 ਜੂਨ 2026: ਐਸਸੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਧਾਰਮਿਕ ਸਜ਼ਾ ਸੁਣਾਈ ਹੈ। ਰਵਨੀਤ ਬਿੱਟੂ ਅੱਜ (ਬੁੱਧਵਾਰ, 24 ਜੂਨ) ਚੰਡੀਗੜ੍ਹ ‘ਚ ਐਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ, ਕਮਿਸ਼ਨ ਨੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਚਾਰ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਲਈ ਕਿਹਾ।
ਜਿਕਰਯੋਗ ਹੈ ਕਿ ਰਵਨੀਤ ਬਿੱਟੂ ਨੇ ਸੰਗਰੂਰ ‘ਚ ਪੁਲਿਸ ਮੁਲਾਜ਼ਮ ਨਾਲ ਹੋਈ ਬਹਿਸ ਦੌਰਾਨ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਸੰਬੰਧ ‘ਚ ਆਪਣਾ ਪੱਖ ਪੇਸ਼ ਕੀਤਾ ਹੈ| ਬਿੱਟੂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਰਤੇ ਸ਼ਬਦ ਗਲਤ ਸਨ ਅਤੇ ਕਈਂ ਚੈਨਲਾਂ ’ਤੇ ਇਸ ਸੰਬੰਧੀ ਮੁਆਫ਼ੀ ਮੰਗ ਚੁੱਕੇ ਹਨ| ਇਸ ਘਟਨਾ ਸੰਬੰਧੀ ਵੀਡੀਓ ਵੀ ਆਪਣੇ ਅਕਾਊਂਟ ਤੋਂ ਹਟਾ ਦਿੱਤਾ ਹੈ|
ਪੰਜਾਬ ਦੇ ਐਸਸੀ ਕਮਿਸ਼ਨ ਮੁਤਾਬਕ ਰਵਨੀਤ ਸਿੰਘ ਬਿੱਟੂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਡੇਰਾ ਬ੍ਰਹਮਦਾਸ (ਫਿਲੌਰ), ਅੰਮ੍ਰਿਤਸਰ ਵਿਖੇ ਰਾਮਤੀਰਥ, ਭਗਵਾਨ ਵਾਲਮੀਕਿ ਜੀ ਦੇ ਡੇਰੇ ਅਤੇ ਡੇਰਾ ਬੱਲਾਂ ਵਿਖੇ ਮੱਥਾ ਟੇਕ ਸਕਦੇ ਹਨ| ਇਸਤੋਂ ਪਹਿਲਾਂ ਐਸਸੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਦੋ ਵਾਰ ਸੱਦਿਆ ਗਿਆ ਸੀ, ਪਰ ਉਹ ਨਹੀਂ ਆਏ ਸਨ|
Read More: ਨਾਰਕੋਟਿਕਸ ਐਨੋਨੀਮਸ ਪੀਅਰ-ਸਪੋਰਟ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਤੱਕ ਫੈਲਿਆ




