Khanna news

ਖੰਨਾ ‘ਚ ਨਵ-ਵਿਆਹੇ ਜੋੜੇ ਵੱਲੋਂ ਖੁ.ਦ.ਕੁ.ਸ਼ੀ, ਇੱਕ ਔਰਤ ‘ਤੇ ਲੱਗੇ ਬਲੈਕਮੇਲਿੰਗ ਦੇ ਦੋਸ਼

ਖੰਨਾ 24 ਜੂਨ 2026: ਖੰਨਾ ਦੇ ਨਜ਼ਦੀਕੀ ਪਿੰਡ ਬੂਥਗੜ੍ਹ ‘ਚ ਇੱਕ ਨਵ-ਵਿਆਹੇ ਜੋੜੇ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਪਰਿਵਾਰ ਦੇ ਦੋਸ਼ਾਂ ਮੁਤਾਬਕ ਇੱਕ ਮਹਿਲਾ ਵੱਲੋਂ ਬਲੈਕਮੇਲਿੰਗ ਅਤੇ ਮਾਨਸਿਕ ਤੰਗ-ਪਰੇਸ਼ਾਨੀ ਕਾਰਨ ਪਹਿਲਾਂ ਨੌਜਵਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ | ਕੁਝ ਸਮੇਂ ਬਾਅਦ ਉਸਦੀ ਘਰਵਾਲੀ ਤੋਂ ਘਰਵਾਲੇ ਦੀ ਮੌਤ ਦਾ ਸਦਮਾ ਸਹਿਣ ਨਹੀਂ ਹੋਇਆ ਤੇ ਉਸਨੇ ਵੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕਾਂ ਦੀ ਪਛਾਣ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਗੁਰਕਰਮਦੀਪ ਸਿੰਘ (31 ਸਾਲ) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23 ਸਾਲ) ਵਜੋਂ ਹੋਈ ਹੈ। ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਗੁਰਕਰਮਦੀਪ ਸਿੰਘ ਆਰਕੀਟੈਕਟ ਸੀ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਦੀ ਮਾਤਾ ਸਿੰਦਰਪਾਲ ਕੌਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਿੰਡ ਦੀ ਹੀ ਨਵਜੋਤ ਕੌਰ ਉਰਫ਼ ਦੀਪ ਨਾਮਕ ਮਹਿਲਾ ਦੀ ਵਿਆਹ ਤੋਂ ਪਹਿਲਾਂ ਉਸ ਦੇ ਪੁੱਤਰ ਨਾਲ ਦੋਸਤੀ ਸੀ। ਵਿਆਹ ਤੋਂ ਬਾਅਦ ਨਵਜੋਤ ਕੌਰ ਉਸਦੇ ਪੁੱਤ ਨੂੰ ਬਲੈਕਮੇਲ ਕਰਨ ਲੱਗੀ। ਪਰਿਵਾਰ ਦਾ ਦੋਸ਼ ਹੈ ਕਿ ਉਹ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਸੀ, ਮਾਨਸਿਕ ਦਬਾਅ ਬਣਾਉਂਦੀ ਸੀ ਅਤੇ ਘਰ ਆ ਕੇ ਕਲੇਸ਼ ਵੀ ਕਰਦੀ ਰਹਿੰਦੀ ਸੀ।

ਪਰਿਵਾਰ ਮੁਤਾਬਕ ਇਸ ਤੰਗ-ਪਰੇਸ਼ਾਨੀ ਤੋਂ ਦੁਖੀ ਹੋ ਕੇ ਗੁਰਕਰਮਦੀਪ ਸਿੰਘ ਨੇ ਘਰ ‘ਚ ਪਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਤਨੀ ਜੈਸਮੀਨ ਨਾਗਰਾ ਗਹਿਰੇ ਸਦਮੇ ‘ਚ ਚਲੀ ਗਈ ਅਤੇ ਉਸ ਨੇ ਵੀ ਜ਼ਹਿਰ ਪੀ ਲਿਆ। ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਸਦਰ ਥਾਣਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਨਵਜੋਤ ਕੌਰ ਉਰਫ਼ ਦੀਪ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਹੁਣ ਇਹ ਪਤਾ ਲਗਾਉਣ ‘ਚ ਜੁਟੀ ਹੈ ਕਿ ਮਾਮਲੇ ਦੇ ਪਿੱਛੇ ਅਸਲ ਕਾਰਨ ਕੀ ਸਨ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ‘ਚ ਕਿੰਨੀ ਸੱਚਾਈ ਹੈ।

Read More: ਐਸਸੀ ਕਮਿਸ਼ਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੁਣਾਈ ਧਾਰਮਿਕ ਸਜ਼ਾ

ਵਿਦੇਸ਼

Scroll to Top