ਸਰਕਾਰੀ ਨੌਕਰੀਆਂ

ਪੰਜਾਬ ਸਰਕਾਰ ਨੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬਣਾਇਆ ਰਿਕਾਰਡ

ਪੰਜਾਬ ਸਰਕਾਰ ਨੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬਣਾਇਆ ਰਿਕਾਰਡ
‘ਮਿਸ਼ਨ ਰੋਜ਼ਗਾਰ’ ਤਹਿਤ ਸੂਬੇ ਦੇ ਨੌਜਵਾਨਾਂ ‘ਚ ਜਗਾਈ ਨਵੀਂ ਉਮੀਦ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਰੋਜ਼ਗਾਰ ਕ੍ਰਾਂਤੀ’ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਕੁੜੀਆਂ ਅਤੇ ਮੁੰਡਿਆਂ ਦਾ ਭਵਿੱਖ ਰੌਸ਼ਨ ਹੋਇਆ ਹੈ। ਸੂਬੇ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ ਸਰਕਾਰੀ ਨੌਕਰੀਆਂ ਮਿਲੀਆਂ ਹਨ|
ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਰਿਸ਼ਵਤ ਤੋਂ ਬਿਨਾਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ‘ਚ ਨਵੀਂ ਉਮੀਦ ਜਗਾਈ ਹੈ। ਸੂਬੇ ਦੇ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਵੱਖ-ਵੱਖ ਵਿਭਾਗਾਂ ‘ਚ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਰਹੇ ਹਨ।

ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਮੈਰਿਟ ਦੇ ਅਧਾਰ ‘ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਅਤੇ ਇਹ ਸਿਲਸਿਲਾ ਹੁਣ ਵੀ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਪਿੰਡ, ਸ਼ਹਿਰ ਅਤੇ ਕਸਬੇ ‘ਚ ਨੌਜਵਾਨ ਕੁੜੀਆਂ-ਮੁੰਡਿਆਂ ਨੂੰ ਯੋਗਤਾ ਦੇ ਅਧਾਰ ‘ਤੇ ਮੌਕੇ ਪ੍ਰਦਾਨ ਕੀਤੇ ਹਨ। ਸਰਕਾਰੀ ਨੌਕਰੀਆਂ ਮਿਲਣ ਨਾਲ ਕਈ ਨੌਜਵਾਨਾਂ ਦੇ ਸੁਪਨੇ ਪੂਰੇ ਹੋਏ ਹਨ|

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਨਾ ਸਿਰਫ਼ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਬਲਕਿ ਇਹ ਵੀ ਯਕੀਨੀ ਬਣਾਇਆ ਕਿ ਇਹ ਨੌਕਰੀਆਂ ਪਾਰਦਰਸ਼ੀ ਢੰਗ ਨਾਲ, ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਣ। ਜਿਸ ਨਾਲ ਨੌਜਵਾਨਾਂ ਦਾ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਇਰਾਦਿਆਂ ‘ਚ ਵਿਸ਼ਵਾਸ ਵਧਿਆ ਹੈ, ਨੌਜਵਾਨ ਵਿਦੇਸ਼ ਜਾਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਤਿਆਗ ਕੇ ਇੱਥੇ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਹਨ।

ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ‘ਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉੱਚ-ਕਮੇਟੀ ਦਾ ਗਠਨ ਕੀਤਾ ਗਿਆ ਹੈ| ਇਹ ਕਮੇਟੀ ਸਰਕਾਰੀ ਸੇਵਾਵਾਂ ‘ਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਤਿਆਰ ਕਰੇਗੀ|

Read More: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਜ਼ੁਰਗਾਂ ਦਾ ਬਣੀ ਸਹਾਰਾ

ਵਿਦੇਸ਼

Scroll to Top