300 ਯੂਨਿਟ ਮੁਫ਼ਤ ਬਿਜਲੀ

300 ਯੂਨਿਟ ਮੁਫ਼ਤ ਬਿਜਲੀ ਨਾਲ ਪੰਜਾਬ ਦੇ ਹਰ ਘਰ ਨੂੰ ਮਿਲੀ ਵੱਡੀ ਰਾਹਤ

300 ਯੂਨਿਟ ਮੁਫ਼ਤ ਬਿਜਲੀ ਨਾਲ ਪੰਜਾਬ ਦੇ ਹਰ ਘਰ ਨੂੰ ਮਿਲੀ ਵੱਡੀ ਰਾਹਤ
90 ਫੀਸਦੀ ਘਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 1 ਜੁਲਾਈ, 2022 ਤੋਂ ਲਗਾਤਾਰ ਸੂਬੇ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ| ਮਾਨ ਸਰਕਾਰ ਵੱਲੋਂ ਗਰਮੀ ਦੇ ਮੌਸਮ ‘ਚ ਵੀ ਪੰਜਾਬ ਦੇ ਆਮ ਲੋਕਾਂ ਅਤੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ|

ਇਸ ਯੋਜਨਾ ਤਹਿਤ ਸੂਬੇ ਦੇ 90 ਫ਼ੀਸਦੀ ਖਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ| ਜ਼ੀਰੋ ਬਿਜਲੀ ਬਿੱਲ ਨੇ ਪੰਜਾਬ ਦੇ ਘਰੇਲੂ ਖਪਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਦਿੱਤੀ ਹੈ|

ਇਸਤੋਂ ਇਲਾਵਾ ਸਰਕਾਰ ਵੱਲੋਂ ਕਿਸਾਨਾਂ ਨੂੰ ਵੀ ਮੁਫ਼ਤ ਤੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ| ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਲਈ 8 ਘੰਟੇ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ| ਪੰਜਾਬ ‘ਚ ਬਿਹਤਰ ਬਿਜਲੀ ਵੰਡ ਅਤੇ ਨਿਰਵਿਘਨ ਸਪਲਾਈ ਲਈ ਮਜ਼ਬੂਤ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ| ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਨੂੰ ਖ਼ਰੀਦਣ ਦਾ ਅਹਿਮ ਫੈਸਲਾ ਲਿਆ, ਜਿਸ ਨਾਲ ਸੂਬੇ ਦੇ ਬਿਜਲੀ ਢਾਂਚੇ ਨੂੰ ਮਜ਼ਬੂਤੀ ਮਿਲੀ|

ਸੂਬੇ ਦੇ ਲਗਭੱਗ 75 ਫ਼ੀਸਦੀ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ, ਜਿਸ ਨੂੰ ਝੋਨੇ ਦੇ ਸੀਜ਼ਨ ਦੌਰਾਨ ਵਧਾ ਕੇ 95 ਫ਼ੀਸਦੀ ਕਰ ਦਿੱਤਾ ਗਿਆ| ਸਿੰਚਾਈ ਲਈ ਦਿਨ ਵੇਲੇ ਬਿਜਲੀ ਦੇਣ ਨਾਲ ਕਿਸਾਨਾਂ ਦੇ ਜੀਵਨ ‘ਚ ਵੱਡਾ ਬਦਲਾਅ ਆ ਰਿਹਾ ਹੈ ਅਤੇ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ|

ਪੰਜਾਬ ਸਰਕਾਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਕੋਈ ਰਿਆਇਤ ਗਰੀਬੀ ਨੂੰ ਖਤਮ ਨਹੀਂ ਕਰ ਸਕਦੀ ਅਤੇ ਸਿਰਫ਼ ਸਿੱਖਿਆ ਹੀ ਲੋਕਾਂ ਦੇ ਮਿਆਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਦੇ ਜੀਵਨ ਪੱਧਰ ‘ਚ ਸੁਧਾਰ ਕਰ ਸਕਦੀ ਹੈ| ਪੰਜਾਬ ਸਰਕਾਰ ਨੇ ਪੀਐਸਪੀਸੀਐਲ ਦੀਆਂ ਸੇਵਾਵਾਂ ਨੂੰ ਵਧੇਰੇ ਕੁਸ਼ਲ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ, ਜਿਸ ਦੇ ਨਤੀਜੇ ਵਜੋਂ ਵਧੇਰੇ ਮੁਨਾਫ਼ਾ, ਘੱਟ ਨੁਕਸਾਨ ਅਤੇ ਬਿਹਤਰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ|

Read More: ਪੰਜਾਬ ਸਰਕਾਰ ਨੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬਣਾਇਆ ਰਿਕਾਰਡ

ਵਿਦੇਸ਼

Scroll to Top