ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

27 ਜੂਨ 2026: ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ (police) ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਸਥਿਤ ਇੱਕ ਤਸਕਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਸਰਹੱਦ ਪਾਰੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪਹੁੰਚਾਈਆਂ ਜਾਂਦੀਆਂ ਸਨ, ਜੋ ਫਿਰ ਵੱਖ-ਵੱਖ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।

ਇਸ ਮਾਮਲੇ ਵਿੱਚ ਥਾਣਾ ਛੇਹਰਟਾ ਅਤੇ ਥਾਣਾ ਮਕਬੂਲਪੁਰਾ ਵਿਖੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਪੂਰੇ ਨੈੱਟਵਰਕ ਨੂੰ ਜੋੜਨ, ਹਥਿਆਰਾਂ ਦੀ ਸਪਲਾਈ ਲੜੀ ਦਾ ਪਤਾ ਲਗਾਉਣ ਅਤੇ ਇਸ ਗਿਰੋਹ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਆਪਣੀ ਜਾਂਚ ਜਾਰੀ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਸਰਹੱਦ ਪਾਰ ਅਪਰਾਧਿਕ ਨੈੱਟਵਰਕਾਂ ਵਿਰੁੱਧ ਪੁਲਿਸ ਦੀ ਕਾਰਵਾਈ ਜਾਰੀ ਰਹੇਗੀ।

Read More: Amritsar News: ਅੰਮ੍ਰਿਤਸਰ ‘ਚ ਦੋ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵਿਦੇਸ਼

Scroll to Top