Punjab Weather News

ਪਠਾਨਕੋਟ ‘ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਜੁਲਾਈ ‘ਚ ਬਦਲੇਗਾ ਮੌਸਮ

ਪੰਜਾਬ, 30 ਜੂਨ 2026: Punjab Weather News: ਮੰਗਲਵਾਰ ਸਵੇਰੇ ਪੰਜਾਬ ਦੇ ਪਠਾਨਕੋਟ ‘ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ| ਮੌਸਮ ਵਿਭਾਗ ਦੇ ਮੁਤਾਬਕ ਚੰਡੀਗੜ੍ਹ ਅਤੇ ਪੰਜਾਬ 30 ਜੂਨ ਤੋਂ 4 ਜੁਲਾਈ ਤੱਕ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣਗੇ| ਇਸ ਸਮੇਂ ਦੌਰਾਨ ਮੀਂਹ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ| ਹਾਲਾਂਕਿ, 1 ਜੁਲਾਈ ਤੋਂ ਬਾਅਦ ਮੀਂਹ ਦੀ ਗਤੀਵਿਧੀ ਵਧਣ ਨਾਲ, ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 40 ਡਿਗਰੀ ਸੈਲਸੀਅਸ ਤੋਂ ਘੱਟ ਕੇ 37 ਡਿਗਰੀ ਸੈਲਸੀਅਸ ਹੋ ਜਾਵੇਗਾ|

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਇੱਕ ਬੁਲੇਟਿਨ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ‘ਚ ਦਰਮਿਆਨਾ ਮੀਂਹ ਅਤੇ ਤੇਜ਼ ਹਵਾਵਾਂ ਚੱਲੀਆਂ, ਪਰ ਇਸ ਦੇ ਬਾਵਜੂਦ, ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਸਕੀ।

ਪੰਜਾਬ ਦੇ ਕਈ ਇਲਾਕਿਆਂ ‘ਚ ਦਿਨ ਵੇਲੇ ਗਰਮੀ-ਗਰਮੀ ਦੇ ਹਾਲਾਤ ਬਣੇ ਰਹੇ, ਜਦੋਂ ਕਿ ਰਾਤ ਦੇ ਤਾਪਮਾਨ ‘ਚ ਵੀ ਵਾਧਾ ਹੋਇਆ। ਕਈ ਥਾਵਾਂ ‘ਤੇ ਗਰਮ ਰਾਤ ਦੇ ਹਾਲਾਤ ਦਰਜ ਕੀਤੇ ਹਨ| ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਇਲਾਕਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ|

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕਿ ਜੁਲਾਈ ਦੀ ਸ਼ੁਰੂਆਤ ਦੇ ਨਾਲ ਹੀ ਮੌਸਮ ਬਦਲ ਜਾਵੇਗਾ|ਮੌਸਮ ਵਿਭਾਗ ਨੇ 1 ਜੁਲਾਈ ਲਈ ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ| ਇਸ ਤੋਂ ਬਾਅਦ, 2, 3 ਅਤੇ 4 ਜੁਲਾਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ|

Read More: Punjab Weather News: ਪੰਜਾਬ ‘ਚ ਜੂਨ ਦੇ ਆਖ਼ਰੀ ਮਹੀਨੇ ਮਾਨਸੂਨ ਆਉਣ ਦੀ ਸੰਭਾਵਨਾ

ਵਿਦੇਸ਼

Scroll to Top