ਪੰਜਾਬ, 02 ਜੁਲਾਈ 2026: ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਤੇਜ਼ ਕਰਦੇ ਹੋਏ, ਕਾਂਗਰਸ ਹਾਈਕਮਾਨ ਨੇ ਸੂਬੇ ਵਿੱਚ ਵੱਖ-ਵੱਖ ਚੋਣ ਨਾਲ ਸਬੰਧਤ ਕਮੇਟੀਆਂ ਲਈ ਚੇਅਰਪਰਸਨਾਂ ਅਤੇ ਕਾਰਜਕਾਰੀ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ, ਇਹ ਨਿਯੁਕਤੀਆਂ ਤੁਰੰਤ ਪ੍ਰਭਾਵੀ ਹੋਣਗੀਆਂ।
ਸੂਚੀ ਮੁਤਾਬਕ , ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਣੇ ਰਹਿਣਗੇ। ਮੌਜੂਦਾ ਪ੍ਰਧਾਨ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ ਐਲਾਨਿਆ ਗਿਆ ਹੈ, ਜਿਸ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਪ੍ਰਧਾਨ, ਰਾਜਕੁਮਾਰ ਵੇਰਕਾ ਨੂੰ ਕਾਰਜਕਾਰੀ ਪ੍ਰਧਾਨ, ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੌਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਪੰਜਾਬ ਕਾਂਗਰਸ ਵਿਧਾਨਕ ਪਾਰਟੀ ਦੇ ਆਗੂ ਵਜੋਂ ਆਪਣੀਆਂ ਡਿਊਟੀਆਂ ਨਿਭਾਉਂਦੇ ਰਹਿਣਗੇ।

Read More: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5 ਮਹੀਨਿਆਂ ‘ਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ




