Punjab Assembly Election Results

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ, ਕਿਸ ਦੇ ਸਿਰ ਸਜੇਗਾ ਪੰਜਾਬ ਦਾ ਤਾਜ

ਪੰਜਾਬ ਦੇ ਸਿਆਸਤਦਾਨਾਂ ਲਈ ਅੱਜ ਬਹੁਤ ਹੀ ਵੱਡਾ ਦਿਨ ਹੈ। ਅੱਜ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election ) ਦੇ ਨਤੀਜੇ ਐਲਾਨੇ ਜਾਣੇ ਹਨ। ਅੱਜ ਪੰਜਾਬ ਨੂੰ ਮਿਲੇਗਾ ਨਵਾਂ ਸਰਦਾਰ। ਚੋਣ ਨਤੀਜਿਆਂ ਲਈ ਚੋਣ ਅਧਿਕਾਰੀ ਈਵੀਐੱਮ ਮਸ਼ੀਨਾਂ ਖੋਲ੍ਹਣ ਦੀਆਂ ਤਿਆਰੀਆਂ ਵਿਚ ਲੱਗ ਗਏ ਹਨ।

ਦੱਸ ਦਈਏ ਕਿ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਵਿਚ ਹੀ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਇਸ ਦੇ ਨਾਲ-ਨਾਲ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਚੋਣ ਨਤੀਜੇ ਦੇਖੇ ਜਾ ਸਕਦੇ ਹਨ, ਜਿਸ ‘ਤੇ ਲਗਾਤਾਰ ਅਪਡੇਸ਼ਨ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀ 24 ਘੰਟੇ ਸੀਸੀਟੀਵੀ ਦੀ ਨਜ਼ਰ ਰਹੇਗੀ। ਉਨ੍ਹਾਂ ਨੇ ਕਿਹਾ ਵਿਧਾਨ ਸਭਾ ਵਿਚ ਈ. ਵੀ. ਐੱਮ ’ਤੇ ਪਈਆਂ ਪਹਿਲੀਆਂ ਪੰਜ ਵੋਟਾਂ ਦਾ ਵੀ. ਵੀ. ਪੈਟ ਨਾਲ ਮਿਲਾਨ ਕੀਤਾ ਜਾਵੇਗਾ।

Scroll to Top