3 ਜੁਲਾਈ 2026: ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦੇ ਕਾਨੂੰਨੀ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਹੈੱਡਕੁਆਰਟਰ ਵਿਖੇ ਐਡਵੋਕੇਟ ਰਾਜੇਸ਼ ਰਾਣਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਐਡਵੋਕੇਟ ਰਾਜੇਸ਼ ਰਾਣਾ ਵਰਗੇ ਸਿਆਣੇ ਅਤੇ ਕਾਨੂੰਨੀ ਤੌਰ ‘ਤੇ ਮਾਹਿਰ ਆਗੂ ਦੇ ਆਉਣ ਨਾਲ ਸੂਬੇ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਅਤੇ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਐਡਵੋਕੇਟ ਰਾਜੇਸ਼ ਰਾਣਾ ਨੇ ਕਿਹਾ ਕਿ ਉਹ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਉਹ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਭਾਜਪਾ ਪੰਜਾਬ ਕਾਨੂੰਨੀ ਸੈੱਲ ਦੇ ਮੁਖੀ ਐਨ.ਕੇ. ਵਰਮਾ, ਮੋਹਾਲੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ ਅਤੇ ਲਾਲਡੂ ਸਰਕਲ ਦੇ ਸਰਕਲ ਪ੍ਰਧਾਨ ਸੰਜੂ ਰਾਣਾ ਵੀ ਇਸ ਮੌਕੇ ਮੌਜੂਦ ਸਨ।
Read More: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਰਕਿੰਗ ਮੀਟਿੰਗ, ਜਾਣੋ ਮਾਮਲਾ




