ਐਮਰਜੈਂਸੀ ਸੇਵਾਵਾਂ

26 ਨਵੇਂ ਵਾਹਨਾਂ ਦੀ ਖਰੀਦ ਨਾਲ ਅੱਗ ਬੁਝਾਊ ਤੇ ਐਮਰਜੈਂਸੀ ਸੇਵਾਵਾਂ ਨੂੰ ਮਿਲੇਗਾ ਹੁਲਾਰਾ: ਵਿਪੁਲ ਗੋਇਲ

ਹਰਿਆਣਾ, 07 ਜੁਲਾਈ 2026: ਹਰਿਆਣਾ ਦੇ ਮਾਲ, ਆਫ਼ਤ ਪ੍ਰਬੰਧਨ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਦੀ ਪ੍ਰਧਾਨਗੀ ਹੇਠ ਅੱਜ ਵਿਭਾਗੀ ਉੱਚ ਸ਼ਕਤੀ ਖਰੀਦ ਕਮੇਟੀ ਦੀ ਇੱਕ ਮੀਟਿੰਗ ਹੋਈ। ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੀ ਮੌਜੂਦ ਸਨ।

ਬੈਠਕ ‘ਚ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ​​ਕਰਨ ਲਈ 26 ਨਵੇਂ ਵਾਹਨ ਖਰੀਦਣ ਨੂੰ ਮਨਜ਼ੂਰੀ ਦਿੱਤੀ ਗਈ। ਅੱਗ ਬੁਝਾਊ ਅਤੇ ਹੋਰ ਐਮਰਜੈਂਸੀ ਸਥਿਤੀਆਂ ‘ਚ ਨਾਗਰਿਕਾਂ ਨੂੰ ਵਧੇਰੇ ਤੇਜ਼ ਅਤੇ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਲਈ ਇਨ੍ਹਾਂ ਵਾਹਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।

ਬੈਠਕ ‘ਚ ਦੱਸਿਆ ਗਿਆ ਕਿ ਖਰੀਦੇ ਜਾਣ ਵਾਲੇ ਵਾਹਨਾਂ ‘ਚ ਉਪਯੋਗਤਾ ਵਾਹਨ, ਰਿਕਵਰੀ ਵੈਨ ਅਤੇ ਕਮਾਂਡ ਐਂਡ ਕੰਟਰੋਲ ਵਾਹਨ ਸ਼ਾਮਲ ਹਨ। ਇਨ੍ਹਾਂ ਦੀ ਖਰੀਦ ‘ਤੇ 2 ਕਰੋੜ 91 ਲੱਖ 71 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਵਿਭਾਗ ਨੂੰ ਉਪਲਬਧ ਕਰਵਾਇਆ ਜਾਵੇ।

ਬੈਠਕ ‘ਚ ਫਾਇਰ ਸਰਵਿਸਿਜ਼ ਦੇ ਡਾਇਰੈਕਟਰ ਜਨਰਲ ਸ਼ੇਖਰ ਵਿਦਿਆਰਥੀ, ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਕੈਪਟਨ ਮਨੋਜ ਕੁਮਾਰ ਅਤੇ ਸਪਲਾਈ ਅਤੇ ਨਿਪਟਾਰੇ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Read More: CM ਨਾਇਬ ਸਿੰਘ ਸੈਣੀ ਨੇ 198 ਐਥਲੀਟਾਂ ਨੂੰ ਕੁੱਲ 20.59 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਵਿਦੇਸ਼

Scroll to Top