ਕਿਸਾਨਾਂ ਦੇ ਮੁੱਦੇ 'ਤੇ ਪ੍ਰਿਯੰਕਾ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ

ਕਿਸਾਨਾਂ ਦੇ ਮੁੱਦੇ ‘ਤੇ ਪ੍ਰਿਯੰਕਾ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ

ਚੰਡੀਗੜ੍ਹ ,25 ਅਗਸਤ : ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਬੈਠਕ ਤੋਂ ਬਾਅਦ ਗੰਨੇ ਦਾ ਭਾਅ 360 ਕਰਨ ਦਾ ਐਲਾਨ ਕੀਤਾ | ਜਿਸ ਤੋਂ ਬਾਅਦ ਕਿਸਾਨਾਂ ਵਲੋਂ ਇਸ ਨੂੰ ਆਪਣੀ ਜਿੱਤ ਕਿਹਾ ਗਿਆ |ਕਿਸਾਨਾਂ ਦੇ ਮੁੱਦੇ ‘ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕੀਤੀ ਹੈ।

ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ, ‘ਪੰਜਾਬ ਵਿਚ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਤੇ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕੀਤਾ। ਗੰਨੇ ਦੇ ਭਾਅ 400 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਵਾਅਦਾ ਕਰਕੇ ਆਈ ਯੂਪੀ ਭਾਜਪਾ ਸਰਕਾਰ ਨੇ 3 ਸਾਲ ਤੋਂ ਕੋਈ ਵਾਧਾ ਨਹੀਂ ਕੀਤਾ ਅਤੇ ਕਿਸਾਨਾਂ ਵੱਲੋਂ ਆਵਾਜ਼ ਚੁੱਕਣ ’ਤੇ ‘ਦੇਖ ਲੈਣ’ ਵਰਗੀ ਧਮਕੀ ਦਿੱਤੀ ਜਾਂਦੀ ਹੈ’।

Scroll to Top