July 7, 2024 5:43 pm
Raja Waring

ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ 123 ਵੋਟਾਂ ਨਾਲ ਚਾਲ ਰਹੇ ਨੇ ਅੱਗੇ

ਗਿੱਦੜਬਾਹਾ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੀਆਂ ਹੋਟ ਸੀਟਾਂ ਵਿਚੋਂ ਇਕ ਗਿੱਦੜਬਾਹਾ ਵਿਧਾਨ ਸਭਾ ਹਲਕੇ ’ਚ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਇਥੇ ਅਕਾਲੀ ਦਲ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ 123 ਵੋਟਾਂ ਨਾਲ ਅੱਗੇ ਚੱਲ ਰਹੀ ਹੈ ਜਦਕਿ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੂਜੇ ਨੰਬਰ ’ਤੇ ਅਤੇ ਆਮ ਆਦਮੀ ਪਾਰਟੀ ਦੇ ਪ੍ਰਿਤਪਾਲ ਸਿੰਘ ਤੀਜੇ ਨੰਬਰ ’ਤੇ ਚੱਲ ਰਹੇ ਹਨ।