ਚੰਡੀਗੜ੍ਹ 8 ਜੁਲਾਈ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਛੇ ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਸਾਰੇ ਖੇਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੇ ਯਤਨ ਦ੍ਰਿੜਤਾ ਨਾਲ ਜਾਰੀ ਰੱਖੇ ਹਨ।
ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ 13 ਸਰਕਾਰੀ ਕਰਮਚਾਰੀਆਂ ਸਮੇਤ 15 ਮੁਲਜ਼ਮਾਂ ਵਿਰੁੱਧ ਨੌਂ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।
ਹੋਰ ਵੇਰਵੇ ਸਾਂਝੇ ਕਰਦੇ ਹੋਏ, ਬੁਲਾਰੇ ਨੇ ਕਿਹਾ ਕਿ ਪਿਛਲੇ ਮਹੀਨੇ, ਇੱਕ ਸਮਰੱਥ ਅਦਾਲਤ ਨੇ ਬਿਊਰੋ ਦੁਆਰਾ ਦਾਇਰ ਅਤੇ ਮੁਕੱਦਮਾ ਚਲਾਏ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ ਲੈ ਕੇ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ।
Read More: ਪੰਜਾਬ ਸਰਕਾਰ ਵੱਲੋਂ ਨਵੇਂ ਵਿਜੀਲੈਂਸ ਚੀਫ਼ ਦੀ ਕੀਤੀ ਨਿਯੁਕਤੀ




