SIR in Punjab

ਪੰਜਾਬ ‘ਚ ਲਗਾਏ SIR ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ 2026: ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (SIR) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਗਣਨਾ ਫਾਰਮ ਭਰੇ ਅਤੇ ਜਮ੍ਹਾਂ ਕਰਵਾਏ ਗਏ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਮੁਤਾਬਕ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਪਿਛਲੇ 18 ਦਿਨਾਂ ‘ਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ।

ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ।ਮਿਤਰਾ ਨੇ ਕਿਹਾ, “ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ‘ਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਉਣਾ ਲੋਂੜੀਦਾ ਹੈ।”

Read More: ਖੇਡਾਂ ਰਾਹੀਂ ਨਸ਼ਾ-ਮੁਕਤ ਤੇ ਰੰਗਲੇ ਪੰਜਾਬ ਵੱਲ ਇੱਕ ਮਜ਼ਬੂਤ ਕਦਮ

ਵਿਦੇਸ਼

Scroll to Top