ਮੋਹਾਲੀ, 13 ਜੁਲਾਈ 2026: ਮੋਹਾਲੀ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਇਹ ਧਮਕੀ ਮਿਲਣ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ| ਧਮਕੀ ਮਿਲਣ ਤੋਂ ਬਾਅਦ ਸਕੂਲ ਬੰਦ ਕਰ ਦਿੱਤੇ ਗਏ ਹਨ| ਸੂਚਨਾ ਮਿਲਣ ‘ਤੇ, ਪੁਲਿਸ ਅਤੇ ਬੰਬ ਸਕੁਐਡ ਟੀਮਾਂ ਸਕੂਲਾਂ ‘ਚ ਪਹੁੰਚੀਆਂ। ਇਮਾਰਤ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ|
ਜਾਣਕਾਰੀ ਮੁਤਾਬਕ ਫੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਸਵੇਰੇ 9 ਵਜੇ ਦੇ ਕਰੀਬ ਧਮਕੀ ਭਰਿਆ ਈਮੇਲ ਮਿਲਿਆ| ਸ਼ਿਵਾਲਿਕ ਪਬਲਿਕ ਸਕੂਲ ਦੇ ਕੋਆਰਡੀਨੇਟਰ ਨੇ ਕਿਹਾ ਕਿ ਜਦੋਂ ਈਮੇਲ ਆਈ ਤਾਂ ਦੂਜਾ ਪੀਰੀਅਡ ਚੱਲ ਰਿਹਾ ਸੀ| ਪੁਲਿਸ ਟੀਮਾਂ ਹੁਣ ਜਾਂਚ ਕਰ ਰਹੀਆਂ ਹਨ, ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਨੂੰ ਬਾਹਰ ਕੱਢਣ ਲਈ ਸੁਨੇਹੇ ਭੇਜੇ ਹਨ|
Read More: ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, 911 ਜਣੇ ਗ੍ਰਿਫ਼ਤਾਰ




